ਨਵੀਂ ਦਿੱਲੀ (ਭਾਸ਼ਾ)- ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਦੇ ਕੋਲੋਂ 21 ਪਿਸਤੌਲਾਂ ਜ਼ਬਤ ਕੀਤੀਆਂ ਹਨ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਸਾਗਰ ਦਾ ਰਹਿਣ ਵਾਲਾ ਲਾਲ ਸਿੰਘ ਚੜਾਰ ਆਪਣੇ ਗ੍ਰਹਿ ਸੂਬੇ ਦੇ ਬੁਰਹਾਨਪੁਰ ਤੋਂ ਗ਼ੈਰ-ਕਾਨੂੰਨੀ ਹਥਿਆਰ ਖਰੀਦ ਕੇ ਦਿੱਲੀ-ਐੱਨ.ਸੀ.ਆਰ. ’ਚ ਸਪਲਾਈ ਕਰਦਾ ਸੀ।
ਇਹ ਵੀ ਪੜ੍ਹੋ : ਪਛਾਣ ਲੁਕਾ ਕੇ ਕੁੜੀ ਨਾਲ ਵਿਆਹ ਕਰਨ 'ਤੇ ਹੁਣ ਹੋਵੇਗੀ ਜੇਲ੍ਹ, ਰੇਪ ਦੇ ਮਾਮਲਿਆਂ 'ਚ ਮਿਲੇਗੀ ਫਾਂਸੀ
ਵਿਸ਼ੇਸ਼ ਪੁਲਸ ਕਮਿਸ਼ਨਰ (ਸਪੈਸ਼ਲ ਬ੍ਰਾਂਚ) ਐੱਚ.ਜੀ.ਐੱਸ. ਧਾਲੀਵਾਲ ਨੇ ਕਿਹਾ ਕਿ ਪੁਲਸ ਨੂੰ 4 ਅਗਸਤ ਨੂੰ ਸੂਚਨਾ ਮਿਲੀ ਸੀ ਕਿ ਚੜਾਰ ਆਪਣੇ ਇਕ ਵਿਅਕਤੀ ਨੂੰ ਖੇਪ ਦੇਣ ਲਈ ਰਿੰਗ ਰੋਡ ’ਤੇ ਗਾਂਧੀ ਅਜਾਇਬ-ਘਰ ਦੇ ਕੋਲ ਆ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਇਕ ਜਾਲ ਵਿਛਾ ਕੇ ਬਾਅਦ ਦੁਪਹਿਰ ਲਗਭਗ 3.20 ਵਜੇ ਚੜਾਰ ਨੂੰ ਫੜ ਲਿਆ ਗਿਆ ਅਤੇ ਉਸ ਕੋਲੋਂ 32 ਬੋਰ ਦੀਆਂ 21 ਪਿਸਤੌਲਾਂ ਜ਼ਬਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਚੜਾਰ ਨੇ ਗ਼ੈਰ-ਕਾਨੂੰਨੀ ਹਥਿਆਰਾਂ ਦੇ ਧੰਦੇ ’ਚ ਸ਼ਾਮਲ ਸਾਗਰ ਦੇ ਰਾਜੇਸ਼ ਪਾਸੀ ਦੇ ਸੰਪਰਕ ’ਚ ਆਉਣ ਤੋਂ ਬਾਅਦ ਦਿੱਲੀ-ਐੱਨ. ਸੀ. ਆਰ. ’ਚ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸ਼ੁਰੂ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ’ਚ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਸਖ਼ਤ ਨੀਤੀ : PM ਮੋਦੀ
NEXT STORY