ਜਾਲਨਾ- ਮਹਾਰਾਸ਼ਟਰ ਦੇ ਜਾਲਨਾ ਸ਼ਹਿਰ ਦੇ ਐੱਮ.ਆਈ.ਡੀ.ਸੀ. ਇਲਾਕੇ 'ਚ ਸ਼ਨੀਵਾਰ ਨੂੰ ਇਕ ਸਟੀਲ ਫੈਕਟਰੀ 'ਚ ਬੁਆਇਲਰ ਧਮਾਕੇ 'ਚ 22 ਤੋਂ ਜ਼ਿਆਦਾ ਮਜ਼ਦੂਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਅਜੇ ਕੁਮਾਰ ਬਾਂਸਲ ਨੇ ਦੱਸਿਆ ਕਿ ਤਿੰਨ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਗਜ ਕੇਸਰੀ ਸਟੀਲ ਮਿੱਲ 'ਚ ਦੁਪਹਿਰ ਸਮੇਂ ਧਮਾਕਾ ਹੋਇਆ, ਜਿਸ ਕਾਰਨ ਪਿਘਲਿਆ ਲੋਹਾ ਮਜ਼ਦੂਰਾਂ 'ਤੇ ਡਿੱਗ ਪਿਆ।
ਤਿੰਨ ਮਜ਼ਦੂਰਾਂ ਨੂੰ ਗੰਭੀਰ ਹਾਲਤ ਵਿਚ ਛਤਰਪਤੀ ਸੰਭਾਜੀਨਗਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਪਲਾਂਟ ਵਿਚ ਸਕਰੈਪ (ਕਬਾੜ) ਤੋਂ ਸਟੀਲ ਦੀਆਂ ਛੜਾਂ ਬਣਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲਸ ਜ਼ਖ਼ਮੀ ਮਜ਼ਦੂਰਾਂ ਦੇ ਬਿਆਨ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਮਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
PM ਮੋਦੀ ਭਲਕੇ ਕਰਨਗੇ ਰਾਜਸਥਾਨ ਅਤੇ ਮਹਾਰਾਸ਼ਟਰ ਦਾ ਦੌਰਾ, 'ਲੱਖਪਤੀ ਦੀਦੀਆਂ' ਨੂੰ ਦੇਣਗੇ ਸੌਗਾਤ
NEXT STORY