ਖਰਗੌਨ (ਭਾਸ਼ਾ)- ਮੱਧ ਪ੍ਰਦੇਸ਼ ਦੇ ਖਰਗੌਨ ਜ਼ਿਲ੍ਹੇ 'ਚ ਇਕ ਪਰਿਵਾਰ ਦੀਆਂ ਨਵੇਂ ਸਾਲੇ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ 'ਚ ਬਦਲ ਗਈਆਂ, ਜਦੋਂ 22 ਸਾਲਾ ਇਕ ਨੌਜਵਾਨ ਦੀ ਕ੍ਰਿਕਟ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਐਤਵਾਰ ਨੂੰ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਾਲਵਾੜਾ ਥਾਣਾ ਖੇਤਰ ਦੇ ਕਾਟਕੂਟ ਪਿੰਡ 'ਚ ਸ਼ਨੀਵਾਰ ਸ਼ਾਮ ਨੂੰ ਮੈਚ 'ਚ ਗੇਂਦਬਾਜ਼ੀ ਕਰਦੇ ਸਮੇਂ ਇੰਦਲ ਸਿੰਘ ਜਾਦਵ ਬੰਜਾਰਾ ਨੂੰ ਬੇਚੈਨੀ ਮਹਿਸੂਸ ਹੋਈ। ਬੜਵਾਹ ਸਿਵਲ ਹਸਪਤਾਲ ਦੇ ਡਾ. ਵਿਕਾਸ ਤਲਵਾਰ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਡਾਕਟਰ ਨੇ ਦੱਸਿਆ ਕਿ ਨੌਜਵਾਨ ਨੂੰ ਮ੍ਰਿਤ ਹਾਲਤ 'ਚ ਹਸਪਤਾਲ ਲਿਆਂਦਾ ਗਿਆ ਸੀ।
ਇਹ ਵੀ ਪੜ੍ਹੋ : ਭਿਆਨਕ ਘਟਨਾ : ਘਰ ਅੰਦਰੋਂ 5 ਜੀਆਂ ਦੇ ਮਿਲੇ ਕੰਕਾਲ, 2019 ਦੇ ਬਾਅਦ ਤੋਂ ਨਹੀਂ ਦਿੱਸਿਆ ਸੀ ਪਰਿਵਾਰ
ਡਾ. ਤਲਵਾਰ ਨੇ ਦੱਸਿਆ ਕਿ ਬੰਜਾਰਾ ਨੂੰ ਹਸਪਤਾਲ ਲਿਆਉਣ ਵਾਲੇ ਲੋਕਾਂ ਦੇ ਹਵਾਲੇ ਤੋਂ ਦੱਸਿਆ ਕਿ ਉਸ ਨੇ ਮੈਚ ਦੌਰਾਨ ਛਾਤੀ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਨੌਜਵਾਨ ਇਕ ਦਰੱਖਤ ਦੇ ਹੇਠਾਂ ਬੈਠ ਗਿਆ। ਸ਼ਾਲੀਗ੍ਰਾਮ ਗੁੱਜਰ ਨਾਮੀ ਇਕ ਪਿੰਡ ਵਾਸੀ ਨੇ ਦੱਸਿਆ ਕਿ ਮੈਚ ਖ਼ਤਮ ਹੋਣ ਤੋਂ ਬਾਅਦ ਬੰਜਾਰਾ ਨੇ ਬਾਕੀ ਖਿਡਾਰੀਆਂ ਨੂੰ ਉਸ ਨੂੰ ਹਸਪਤਾਲ ਲਿਜਾਉਣ ਲਈ ਕਿਹਾ। ਉਸ ਨੂੰ ਕੋਲ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਬੜਵਾਹ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉੱਪ ਰਾਸ਼ਟਰਪਤੀ ਧਨਖੜ 6 ਜਨਵਰੀ ਨੂੰ ਕਰਨਗੇ ਹਮੀਰਪੁਰ ਦਾ ਦੌਰਾ
NEXT STORY