ਫਰੀਦਾਬਾਦ- ਹਰਿਆਣਾ ਦੇ ਫਰੀਦਾਬਾਦ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 245 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 5,662 ਹੋ ਚੁੱਕੀ ਹੈ।
ਸਿਹਤ ਵਿਭਾਗ ਨੇ ਇਸ ਦੀ ਜਾਣਕਾਰੀ ਦਿੱਤੀ। ਉਪ ਸਿਵਲ ਸਰਜਨ ਡਾ. ਰਾਮ ਭਗਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ 164 ਲੋਕਾਂ ਨੂੰ ਇਸ ਬੀਮਾਰੀ ਤੋਂ ਉੱਭਰਨ ਦੇ ਬਾਅਦ ਛੁੱਟੀ ਦੇ ਦਿੱਤੀ ਗਈ ਹੈ, ਜਿਸ ਕਾਰਨ ਜ਼ਿਲ੍ਹੇ ਵਿਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 4,333 ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਵਾਇਰਸ ਕਾਰਨ ਪਿਛਲੇ ਦੋ ਦਿਨਾਂ ਵਿਚ ਕੋਈ ਮੌਤ ਨਹੀਂ ਹੋਈ ਹੈ।
ਹੁਣ ਇਸ ਜਾਨਵਰ ਰਾਹੀਂ ਕੋਰੋਨਾ ਨੂੰ ਬੇਅਸਰ ਕਰਣਗੇ ਵਿਗਿਆਨੀ
NEXT STORY