ਦੇਹਰਾਦੂਨ (ਵਾਰਤਾ)- ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ 'ਚ ਮੰਗਲਵਾਰ ਦੇਰ ਸ਼ਾਮ ਬਾਰਾਤੀਆਂ ਨਾਲ ਭਰੀ ਇਕ ਬੱਸ ਡੂੰਘੀ ਖੱਡ 'ਚ ਡਿੱਗਣ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਹੋ ਗਈ ਹੈ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.), ਪੁਲਸ ਦੇ ਜਵਾਨਾਂ ਅਤੇ ਪਿੰਡ ਵਾਸੀਆਂ ਦੁਆਰਾ ਰਾਤ ਭਰ ਚਲਾਈ ਗਈ ਰਾਹਤ ਮੁਹਿੰਮ 'ਚ 21 ਬਾਰਾਤੀਆਂ ਨੂੰ ਜ਼ਖਮੀ ਹਾਲਤ 'ਚ ਨੇੜਲੇ ਸਿਹਤ ਕੇਂਦਰਾਂ 'ਚ ਲਿਜਾਇਆ ਗਿਆ ਹੈ। ਰਾਹਤ ਕਾਰਜ ਅਜੇ ਵੀ ਜਾਰੀ ਹਨ। ਰਾਜ ਦੇ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਸ਼ੋਕ ਕੁਮਾਰ ਨੇ ਬੁੱਧਵਾਰ ਸਵੇਰੇ ਦੱਸਿਆ ਕਿ ਇਸ ਹਾਦਸੇ 'ਚ 25 ਲੋਕਾਂ ਦੀ ਮੌਤ ਹੋ ਗਈ ਹੈ। ਬੱਸ 'ਚ ਕਰੀਬ 45 ਤੋਂ 50 ਲੋਕ ਸਵਾਰ ਸਨ।
ਇਹ ਵੀ ਪੜ੍ਹੋ : ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀਆਂ 'ਚੋਂ 10 ਦੀ ਮੌਤ
ਦੱਸਣਯੋਗ ਹੈ ਕਿ ਹਰਿਦੁਆਰ ਦੇ ਸ਼ਿਆਮਪੁਰ ਖੇਤਰ ਦੇ ਪਿੰਡ ਲਾਲਢਾਂਗ 'ਚ ਸਥਿਤ ਸ਼ਿਵ ਮੰਦਰ ਦੇ ਕੋਲ ਰਹਿਣ ਵਾਲੇ ਸੰਦੀਪ ਪੁੱਤਰ ਨੰਦ ਰਾਮ ਦੀ ਬਾਰਾਤ ਮੰਗਲਵਾਰ ਦੁਪਹਿਰ ਇਕ ਵਜੇ ਘਰੋਂ ਪੌੜੀ ਜ਼ਿਲ੍ਹੇ ਦੇ ਪਿੰਡ ਕਾਂਡਾ ਲਈ ਰਵਾਨਾ ਹੋਇਆ ਸੀ। ਬਾਰਾਤੀ ਇਕ ਬੱਸ 'ਚ ਸਵਾਰ ਸਨ, ਜਦੋਂ ਕਿ ਲਾੜਾ ਸੰਦੀਪ ਕਾਰ 'ਚ ਗਿਆ ਸੀ। ਬਾਰਾਤੀਆਂ ਦੀ ਬੱਸ ਪੌੜੀ ਦੇ ਬੀਰੋਂਖਾਲ ਸਿਮੜੀ ਬੈਂਡ ਨੇੜੇ ਹਾਦਸਾਗ੍ਰਸਤ ਹੋ ਗਈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ,''ਉੱਤਰਾਖੰਡ ਦੇ ਪੌੜੀ ਗੜ੍ਹਵਾਲ 'ਚ ਬੱਸ ਦੇ ਘਾਟੀ 'ਚ ਡਿੱਗਣ ਤੋਂ ਬਾਅਦ ਕਈ ਲੋਕਾਂ ਦੇ ਮਾਰੇ ਜਾਣ ਦੇ ਹਾਦਸੇ ਤੋਂ ਦੁਖੀ ਹਾਂ। ਇਸ ਹਾਦਸੇ 'ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ, ਕਿਹਾ- ਇਹ ਤਿਉਹਾਰ ਜਿੱਤ ਦਾ ਪ੍ਰਤੀਕ
NEXT STORY