ਬੈਂਗਲੁਰੂ — ਕਰਨਾਟਕ ਦੇ ਬੈਂਗਲੁਰੂ ਦੇ ਆਰਟੀ ਨਗਰ 'ਚ ਸਥਿਤ ਚਾਰ ਮੰਜ਼ਿਲਾ ਵਪਾਰਕ ਇਮਾਰਤ ਦੇ ਬੇਸਮੈਂਟ 'ਚ ਸ਼ੁੱਕਰਵਾਰ ਦੁਪਹਿਰ ਨੂੰ ਅੱਗ ਲੱਗਣ ਕਾਰਨ ਲਗਭਗ 25 ਵਾਹਨ ਸੜ ਕੇ ਸੁਆਹ ਹੋ ਗਏ, ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਇਹ ਵੀ ਪੜ੍ਹੋ- ਇਸ ਸੂਬੇ ਦੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਅਦਾਲਤ ਨੇ ਦਿੱਤਾ ਹੁਕਮ
ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਦੁਪਹਿਰ 1:50 ਵਜੇ ਮਿਲੀ, ਜਿਸ ਤੋਂ ਬਾਅਦ ਚਾਰ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਉਨ੍ਹਾਂ ਦੱਸਿਆ ਕਿ ਸ਼ਾਮ 4 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ। ਫਾਇਰ ਵਿਭਾਗ ਅਨੁਸਾਰ ਅੱਗ ਬੇਸਮੈਂਟ ਵਿੱਚ ਰੱਖੇ ਜਨਰੇਟਰ ਦੇ ਸ਼ਾਰਟ ਸਰਕਟ ਕਾਰਨ ਲੱਗੀ। ਇਮਾਰਤ ਦੀ ਹੇਠਲੀ ਮੰਜ਼ਿਲ ਅਤੇ ਪਹਿਲੀ ਮੰਜ਼ਿਲ 'ਤੇ ਇੱਕ ਕਾਲ ਸੈਂਟਰ ਚਲਾਇਆ ਜਾ ਰਿਹਾ ਸੀ, ਜਦੋਂ ਕਿ ਇੱਕ ਆਯੁਰਵੈਦਿਕ ਹਸਪਤਾਲ ਤੀਜੀ ਅਤੇ ਚੌਥੀ ਮੰਜ਼ਿਲ 'ਤੇ ਚੱਲ ਰਿਹਾ ਸੀ। ਅੱਗ ਲੱਗਣ ਕਾਰਨ ਬੇਸਮੈਂਟ ਵਿੱਚ ਰੱਖਿਆ ਆਯੁਰਵੈਦਿਕ ਦਵਾਈਆਂ ਦਾ ਸਟੋਰ ਅਤੇ ਉੱਥੇ ਖੜ੍ਹੀਆਂ 25 ਦੇ ਕਰੀਬ ਗੱਡੀਆਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਅੱਗ ਇੰਨੀ ਭਿਆਨਕ ਸੀ ਕਿ ਧੂੰਆਂ ਉਪਰਲੀਆਂ ਮੰਜ਼ਿਲਾਂ ਤੱਕ ਪਹੁੰਚ ਗਿਆ ਅਤੇ ਤੀਜੀ ਅਤੇ ਚੌਥੀ ਮੰਜ਼ਿਲ 'ਤੇ ਕੰਮ ਕਰ ਰਹੇ ਲੋਕਾਂ ਨੂੰ ਛੱਤ ਵੱਲ ਭੱਜਣਾ ਪਿਆ।
ਫਾਇਰ ਡਿਪਾਰਟਮੈਂਟ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, “ਸਾਡੀ ਟੀਮ ਨੇ 20 ਤੋਂ ਵੱਧ ਲੋਕਾਂ ਨੂੰ ਬਚਾਉਣ ਵਿਚ ਕਾਮਯਾਬੀ ਹਾਸਲ ਕੀਤੀ ਜੋ ਅੱਗ ਲੱਗਣ ਤੋਂ ਤੁਰੰਤ ਬਾਅਦ ਘਬਰਾ ਕੇ ਛੱਤ ਵੱਲ ਭੱਜੇ। ਜਦੋਂ ਸਾਡੀ ਇੱਕ ਟੀਮ ਅੱਗ ਬੁਝਾਉਣ ਵਿੱਚ ਲੱਗੀ ਹੋਈ ਸੀ, ਤਾਂ ਦੂਜੀ ਟੀਮ ਪੌੜੀਆਂ ਦੀ ਵਰਤੋਂ ਕਰਕੇ ਛੱਤ ਤੋਂ ਲੋਕਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਸੀ।'' ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੱਗ ਜਨਰੇਟਰ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ। ਹਾਲਾਂਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਸ ਸੂਬੇ ਦੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਅਦਾਲਤ ਨੇ ਦਿੱਤਾ ਹੁਕਮ
NEXT STORY