ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 26 ਜਨਵਰੀ ਦੇ ਦਿਨ ਦਿੱਲੀ 'ਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਨਿੰਦਾ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਇਸ ਕਾਰਨ ਕਿਸਾਨ ਅੰਦੋਲਨ ਨਹੀਂ ਰੁਕਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਿੰਸਾ ਮੰਦਭਾਗੀ ਹੈ ਅਤੇ ਇਸ ਲਈ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਜੋ ਅਸਲ 'ਚ ਇਸ ਲਈ ਜ਼ਿੰਮੇਵਾਰ ਹੈ। ਸਾਨੂੰ ਸਾਰਿਆਂ ਨੂੰ ਕਿਸਾਨਾਂ ਦਾ ਸਮਰਥਨ ਕਰਨਾ ਚਾਹੀਦਾ ਪਰ ਸ਼ਾਂਤੀਪੂਰਨ ਤਰੀਕੇ ਨਾਲ।
ਇਹ ਵੀ ਪੜ੍ਹੋ : ਤਰਨਤਾਰਨ ਦੇ ਇਸ ਨੌਜਵਾਨ ਨੇ ਲਾਲ ਕਿਲ੍ਹੇ 'ਤੇ ਲਹਿਰਾਇਆ ਸੀ ਝੰਡਾ
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਸ਼ੁਰੂਆਤ ਤੋਂ ਹੀ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀ ਹੈ। ਕੇਜਰੀਵਾਲ ਖ਼ੁਦ ਕੁਝ ਸਮੇਂ ਪਹਿਲਾਂ ਸਿੰਘੂ ਸਰਹੱਦ ਗਏ ਸਨ ਅਤੇ ਉੱਥੇ ਇਕ ਸੇਵਕ ਦੇ ਰੂਪ 'ਚ ਕਿਸਾਨਾਂ ਨਾਲ ਕੁਝ ਸਮਾਂ ਵੀ ਬਿਤਾਇਆ ਸੀ। ਦਿੱਲੀ ਵਿਧਾਨ ਸਭਾ 'ਚ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਦੀ ਕਾਪੀ ਵੀ ਪਾੜੀ ਗਈ ਸੀ। ਗਣਤੰਤਰ ਦਿਵਸ ਦੇ ਦਿਨ ਹੋਈ ਹਿੰਸਾ ਕਾਰਨ ਜਿੱਥੇ ਕਈ ਕਿਸਾਨ ਸੰਗਠਨ ਅੰਦੋਲਨ ਵਾਪਸ ਲੈ ਰਹੇ ਹਨ, ਉੱਥੇ ਹੀ ਆਮ ਆਦਮੀ ਪਾਰਟੀ ਹਾਲੇ ਵੀ ਕਿਸਾਨਾਂ ਨਾਲ ਖੜ੍ਹੀ ਨਜ਼ਰ ਆ ਰਹੀ ਹੈ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਟਰੈਕਟਰ ਪਰੇਡ ਹਿੰਸਾ ’ਚ ਜ਼ਖਮੀ ਪੁਲਸ ਮੁਲਾਜ਼ਮਾਂ ਨਾਲ ਅਮਿਤ ਸ਼ਾਹ ਨੇ ਹਸਪਤਾਲ ’ਚ ਕੀਤੀ ਮੁਲਾਕਾਤ
NEXT STORY