ਵੈੱਬ ਡੈਸਕ : ਅੱਜ 26 ਜਨਵਰੀ ਨੂੰ ਪੂਰੇ ਭਾਰਤ ਵਿੱਚ ਗਣਤੰਤਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਬਿਹਾਰ ਦੇ ਆਰਾ ਵਿੱਚ, 5ਵੀਂ ਜਮਾਤ ਦੀ ਇੱਕ ਵਿਦਿਆਰਥਣ ਨਾਲ ਸਕੂਲ ਵਿੱਚ ਝੰਡਾ ਲਹਿਰਾਉਣ ਦੀ ਰਸਮ ਦੇਖ ਕੇ ਘਰ ਪਰਤਦੇ ਸਮੇਂ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਹੈ।
ਘਟਨਾ ਤੋਂ ਬਾਅਦ ਨਾਬਾਲਗ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਵਾਰਦਾਤ ਇੱਕ 60 ਸਾਲ ਦੇ ਵਿਅਕਤੀ ਨੇ ਕੀਤੀ ਹੈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਸ ਥਾਣਾ ਮੌਕੇ 'ਤੇ ਪਹੁੰਚ ਗਈ ਅਤੇ ਬਲਾਤਕਾਰ ਦੇ ਦੋਸ਼ੀ ਬਜ਼ੁਰਗ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ, ਐਤਵਾਰ ਸਵੇਰੇ 5ਵੀਂ ਜਮਾਤ ਦੀ ਇੱਕ ਵਿਦਿਆਰਥਣ ਗਣਤੰਤਰ ਦਿਵਸ ਝੰਡਾ ਲਹਿਰਾਉਣ ਦੀ ਰਸਮ ਦੇਖਣ ਲਈ ਆਪਣੇ ਸਕੂਲ ਗਈ ਸੀ। ਜਦੋਂ ਉਹ ਝੰਡਾ ਲਹਿਰਾਉਣ ਦੀ ਰਸਮ ਦੇਖ ਕੇ ਘਰ ਪਰਤ ਰਹੀ ਸੀ ਤਾਂ ਪਿੰਡ ਦਾ 60 ਸਾਲਾ ਅਜੈ ਸਿੰਘ ਨਾਂ ਦਾ ਵਿਅਕਤੀ ਉਸ ਨੂੰ ਜ਼ਬਰਦਸਤੀ ਆਪਣੀ ਗੋਦ ਵਿਚ ਚੁੱਕ ਕੇ ਲੈ ਗਿਆ ਤੇ ਇਸ ਤੋਂ ਬਾਅਦ ਲੜਕੀ ਨੂੰ ਇੱਕ ਖੰਬੇ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ।
ਇਸ ਦੌਰਾਨ ਕੁੜੀ ਚੀਕਾਂ ਮਾਰਦੀ ਰਹੀ, ਪਰ ਕੋਈ ਵੀ ਮਦਦ ਲਈ ਨਹੀਂ ਆਇਆ। ਮੁਲਜ਼ਮ ਦੇ ਚੁੰਗਲ ਤੋਂ ਬਚਣ ਤੋਂ ਬਾਅਦ, ਲੜਕੀ ਕਿਸੇ ਤਰ੍ਹਾਂ ਆਪਣੇ ਘਰ ਪਹੁੰਚੀ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਸਥਾਨਕ ਗੀਡਾ ਪੁਲਸ ਸਟੇਸ਼ਨ ਨੂੰ ਸੂਚਿਤ ਕੀਤਾ। ਜਿੱਥੇ ਗੀਡਾ ਪੁਲਸ ਸਟੇਸ਼ਨ ਇੰਚਾਰਜ ਉਮਸ ਸਲਮਾ ਸਮੇਤ ਵੱਡੀ ਗਿਣਤੀ ਵਿੱਚ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਦੋਸ਼ੀ ਅਜੈ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਪੁਲਸ ਪੀੜਤਾ ਦੀ ਡਾਕਟਰੀ ਜਾਂਚ ਕਰਵਾਉਣ ਦੇ ਨਾਲ-ਨਾਲ ਪੂਰੇ ਮਾਮਲੇ ਦੀ ਜਾਂਚ 'ਚ ਰੁੱਝੀ ਹੋਈ ਹੈ, ਜਦੋਂ ਕਿ ਪੀੜਤਾ ਦੀ ਮਾਂ ਨੇ ਸਰਕਾਰ ਨੂੰ ਗੁਹਾਰ ਲਾਉਂਦੇ ਹੋਏ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖੁਲਾਸੇ ਤੇ CM ਮਾਨ ਨੇ ਲਹਿਰਾਇਆ ਤਿਰੰਗਾ, ਅੱਜ ਦੀਆਂ ਟੌਪ-10 ਖਬਰਾਂ
NEXT STORY