ਕੋਲਕਾਤਾ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅੰਦੋਲਨਕਾਰੀ ਜੂਨੀਅਰ ਡਾਕਟਰਾਂ ਦੀ ਹੜਤਾਲ ਕਾਰਨ ਇਲਾਜ ਨਾ ਹੋਣ ਕਾਰਨ ਕਥਿਤ ਤੌਰ 'ਤੇ ਮਰਨ ਵਾਲੇ 29 ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ। ਬੈਨਰਜੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਲਿਖਿਆ, "ਇਹ ਦੁਖਦ ਅਤੇ ਮੰਦਭਾਗਾ ਹੈ ਕਿ ਜੂਨੀਅਰ ਡਾਕਟਰਾਂ ਦੀ ਲੰਮੀ ਹੜਤਾਲ ਕਾਰਨ ਸਿਹਤ ਸੇਵਾਵਾਂ ਵਿੱਚ ਵਿਘਨ ਪਿਆ ਹੈ ਅਤੇ ਅਸੀਂ 29 ਕੀਮਤੀ ਜਾਨਾਂ ਗੁਆ ਦਿੱਤੀਆਂ ਹਨ।"
ਇਹ ਵੀ ਪੜ੍ਹੋ - 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?
ਉਨ੍ਹਾਂ ਕਿਹਾ, "ਦੁਖੀ ਪਰਿਵਾਰਾਂ ਦੀ ਮਦਦ ਲਈ ਰਾਜ ਸਰਕਾਰ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕਰਦੀ ਹੈ।" ਦੱਸ ਦੇਈਏ ਕਿ ਸਰਕਾਰੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 9 ਅਗਸਤ ਨੂੰ ਡਿਊਟੀ ’ਤੇ ਮੌਜੂਦ ਇੱਕ ਮਹਿਲਾ ਡਾਕਟਰ ਦੀ ਲਾਸ਼ ਮਿਲਣ ਤੋਂ ਬਾਅਦ ਜੂਨੀਅਰ ਡਾਕਟਰਾਂ ਵੱਲੋਂ ‘ਕੰਮ ਬੰਦ’ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ। ਮਹਿਲਾ ਡਾਕਟਰ ਦਾ ਕਥਿਤ ਤੌਰ 'ਤੇ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ - ਸਾਵਧਾਨ! ਡਿਜੀਟਲ ਅਰੈਸਟ, ਕਿਤੇ ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਇੰਝ ਕਰੋ ਬਚਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਮ ਮੰਦਰ 'ਚ ਸਫ਼ਾਈ ਕਰਮੀ ਵਜੋਂ ਕੰਮ ਕਰਨ ਵਾਲੀ ਵਿਦਿਆਰਥਣ ਨਾਲ ਸਮੂਹਿਕ ਜਬਰ ਜ਼ਿਨਾਹ
NEXT STORY