ਮੁੰਬਈ— ਆਰੇ ਕਾਲੋਨੀ 'ਚ 'ਮੈਟਰੋ ਕਾਰ ਸ਼ੈੱਡ' ਬਣਾਉਣ ਲਈ ਰੁੱਖਾਂ ਦੀ ਕਟਾਈ ਦੌਰਾਨ ਕਥਿਤ ਤੌਰ 'ਤੇ ਪੁਲਸ ਕਰਮਚਾਰੀਆਂ ਨੂੰ ਰੋਕਣ ਅਤੇ ਉਨ੍ਹਾਂ 'ਤੇ ਹਮਲਾ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ 29 ਪ੍ਰਦਰਸ਼ਨਕਾਰੀਆਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਸੋਮਵਾਰ ਨੂੰ ਰਿਹਾਅ ਕਰ ਦਿੱਤਾ ਗਿਆ। ਮੁੰਬਈ ਪੁਲਸ ਨੇ ਆਰੇ ਕਾਲੋਨੀ ਅਤੇ ਉਸ ਦੇ ਨੇੜੇ-ਤੇੜੇ ਦੇ ਇਲਾਕੇ 'ਚ ਲੱਗੇ ਕਰਫਿਊ 'ਚ ਵੀ ਢਿੱਲ ਦਿੱਤੀ ਹੈ। ਕੋਰਟ ਦੇ ਐਡੀਸ਼ਨਲ ਸੈਸ਼ਨ ਜੱਜ ਐੱਚ.ਸੀ. ਸ਼ਿੰਦੇ ਨੇ ਐਤਵਾਰ ਨੂੰ ਕੁਝ ਸ਼ਰਤਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ। ਇਨ੍ਹਾਂ ਸ਼ਰਤਾਂ 'ਚ 7 ਹਜ਼ਾਰ ਰੁਪਏ ਦੀ ਨਿੱਜੀ ਮੁਚਲਕਾ ਅਤੇ ਇਕ ਭਰੋਸਾ ਸ਼ਾਮਲ ਹੈ ਕਿ ਉਹ ਪ੍ਰਦਰਸ਼ਨ 'ਚ ਹਿੱਸਾ ਨਹੀਂ ਲੈਣਗੇ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਆਦੇਸ਼ ਦੀ ਪਾਲਣਾ ਕਰਦੇ ਹੋਏ ਠਾਣੇ ਸੈਂਟਰਲ ਜੇਲ 'ਚ ਬੰਦ 24 ਪ੍ਰਦਰਸ਼ਨਕਾਰੀਆਂ ਨੂੰ ਸੋਮਵਾਰ ਤੜਕੇ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਤੋਂ ਇਲਾਵਾ 5 ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਭਾਏਕਲਾ ਜੇਲ ਤੋਂ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਰਿਹਾਅ ਕੀਤਾ ਗਿਆ। ਉੱਤਰ ਮੁੰਬਈ ਦੇ ਆਰੇ ਕਾਲੋਨੀ 'ਚ ਮੁੰਬਈ ਮੈਟਰੋ ਰੇਲ ਕਾਰਪੋਰੇਸ਼ਨ ਲਿਮਟਿਡ (ਐੱਮ.ਐੱਮ.ਆਰ.ਸੀ.ਐੱਲ.) ਵਲੋਂ ਰੁੱਖਾਂ ਦੀ ਕਟਾਈ ਦਾ ਵਿਰੋਧ ਕਰ ਰਹੇ ਵਾਤਾਵਰਣ ਵਰਕਰਾਂ ਅਤੇ ਪੁਲਸ ਦਰਮਿਆਨ ਝੜਪ ਹੋਈ ਸੀ, ਜਿਸ ਤੋਂ ਬਾਅਦ ਸ਼ੁੱਕਰਵਾਰ ਰਾਤ ਅਤੇ ਸ਼ਨੀਵਾਰ ਨੂੰ ਇਹ ਗ੍ਰਿਫਤਾਰੀਆਂ ਹੋਈਆਂ ਸਨ।
ਹੋਰ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਦਰਮਿਆਨ ਪੁਲਸ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਦੇ ਅਧੀਨ ਲਗਾਏ ਗਏ ਕਰਫਿਊ 'ਚ ਢਿੱਲ ਵੀ ਦਿੱਤੀ। ਮੁੰਬਈ ਪੁਲਸ ਦੇ ਬੁਲਾਰੇ ਪ੍ਰਨਯ ਅਸ਼ੋਕ ਨੇ ਕਿਹਾ,''ਅਸੀਂ ਧਾਰਾ 144 ਪੂਰੀ ਤਰ੍ਹਾਂ ਨਹੀਂ ਹਟਾਈ ਹੈ ਪਰ ਸਥਾਨਕ ਲੋਕਾਂ ਨੂੰ ਆਉਣ-ਜਾਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਆਰੇ 'ਚ ਗੈਰ-ਕਾਨੂੰਨੀ ਤਰੀਕੇ ਨਾਲ ਇਕੱਠੇ ਹੋਣ ਜਾਂ ਕਿਸੇ ਦੇ ਵੀ ਕਾਨੂੰਨ ਦੀ ਉਲੰਘਣਾ 'ਤੇ ਕਾਰਵਾਈ ਕੀਤੀ ਜਾਵੇਗੀ।'' ਪੁਲਸ ਨੇ ਸ਼ਨੀਵਾਰ ਨੂੰ ਆਰੇ ਕਾਲੋਨੀ 'ਚ ਸੀ.ਆਰ.ਪੀ.ਸੀ. ਦੀ ਧਾਰਾ 144 ਲਾਗੂ ਕਰ ਦਿੱਤੀ ਸੀ, ਜਿਸ ਦੇ ਅਧੀਨ ਇਕੱਠੇ ਹੋਣ 'ਤੇ ਪਾਬੰਦੀ ਲੱਗੀ। ਇਸ ਦੀ ਮਿਆਦ ਐਤਵਾਰ ਨੂੰ ਵਧਾ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਧਿਕਾਰੀਆਂ ਦੇ ਰੁੱਖ ਕੱਟਣ 'ਤੇ ਰੋਕ ਲੱਗਾ ਦਿੱਤੀ। ਕੋਰਟ ਨੇ ਆਦੇਸ਼ ਦਿੱਤਾ ਕਿ ਜੇਕਰ ਕੋਈ ਗ੍ਰਿਫਤਾਰੀ ਤੋਂ ਬਾਅਦ ਹੁਣ ਤੱਕ ਰਿਹਾਅ ਨਹੀਂ ਕੀਤਾ ਗਿਆ ਹੈ ਤਾਂ ਉਸ ਨੂੰ ਨਿੱਜੀ ਮੁਚਲਕਾ ਭਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਜਾਵੇ। ਸੁਣਵਾਈ ਦੌਰਾਨ ਮਹਾਰਾਸ਼ਟਰ ਸਰਕਾਰ ਨੇ ਬੈਂਚ ਨੂੰ ਕਿਹਾ ਸੀ ਕਿ ਆਰੇ 'ਚ ਰੁੱਖਾਂ ਦੀ ਕਟਾਈ ਵਿਰੁੱਧ ਪ੍ਰਦਰਸ਼ਨ ਦੌਰਾਨ ਗ੍ਰਿਫਥਾਰ ਕੀਤੇ ਗਏ ਸਾਰੇ ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ।
PMC ਨੇ ਖਾਤਾਧਾਰਕਾਂ ਦੇ ਕਰੋੜਾਂ ਰੁਪਏ ਆਪਣੀ ਮੌਜ-ਮਸਤੀ ਲਈ ਉਡਾਏ : ਸਿਰਸਾ
NEXT STORY