ਕੋਲਕਾਤਾ : ਕੋਲਕਾਤਾ ਪੁਲਸ ਨੇ ਪਾਬੰਦੀਸ਼ੁਦਾ ਪਟਾਕੇ ਚਲਾਉਣ ਅਤੇ ਅਸ਼ਾਂਤੀ ਪੈਦਾ ਕਰਨ ਦੇ ਦੋਸ਼ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ 292 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਵੀਰਵਾਰ ਨੂੰ 500 ਕਿਲੋ ਤੋਂ ਵੱਧ ਪਾਬੰਦੀਸ਼ੁਦਾ ਪਟਾਕੇ ਵੀ ਜ਼ਬਤ ਕੀਤੇ। ਪੱਛਮੀ ਬੰਗਾਲ 'ਚ ਵੀਰਵਾਰ ਨੂੰ ਕਾਲੀ ਪੂਜਾ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਪੂਰੇ ਸੂਬੇ ਵਿੱਚ ਰੰਗ-ਬਿਰੰਗੀਆਂ ਲਾਈਟਾਂ ਅਤੇ ਸਜਾਏ ਗਏ ਪੰਡਾਲ ਵਿੱਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ - Good News : ਦੀਵਾਲੀ 'ਤੇ ਅਧਿਆਪਕਾਂ ਨੂੰ ਮਿਲਿਆ ਵੱਡਾ ਤੋਹਫ਼ਾ
ਅਧਿਕਾਰੀ ਨੇ ਦੱਸਿਆ ਕਿ ਕੋਲਕਾਤਾ ਪੁਲਸ ਨੇ ਵੀਰਵਾਰ ਅੱਧੀ ਰਾਤ ਤੱਕ 117 ਲੋਕਾਂ ਨੂੰ ਪਾਬੰਦੀਸ਼ੁਦਾ ਪਟਾਕੇ ਚਲਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਅਸ਼ਾਂਤੀ ਫੈਲਾਉਣ ਦੇ ਦੋਸ਼ ਹੇਠ 175 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਰਤੀ ਪੁਲਸ ਸੇਵਾ (ਆਈਪੀਐੱਸ) ਦੇ ਇੱਕ ਅਧਿਕਾਰੀ ਨੇ ਕਿਹਾ, "ਅਜਿਹੇ ਮਾਮਲਿਆਂ ਵਿੱਚ ਜਾਂਚ ਅਤੇ ਗ੍ਰਿਫਤਾਰੀਆਂ ਸ਼ੁੱਕਰਵਾਰ ਨੂੰ ਵੀ ਜਾਰੀ ਰਹੇਗੀ ਅਤੇ ਖ਼ਤਰੇ 'ਤੇ ਨਜ਼ਰ ਰੱਖਣ ਲਈ ਅਗਲੇ ਕੁਝ ਦਿਨਾਂ ਤੱਕ ਕਾਰਵਾਈ ਜਾਰੀ ਰਹੇਗੀ।" ਉਨ੍ਹਾਂ ਕਿਹਾ ਕਿ ਕੋਲਕਾਤਾ ਪੁਲਸ ਨੇ ਬੁੱਧਵਾਰ ਤੱਕ 68 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਲਗਭਗ ਚਾਰ ਹਜ਼ਾਰ ਕਿਲੋਗ੍ਰਾਮ ਪਾਬੰਦੀਸ਼ੁਦਾ ਪਟਾਕੇ ਜ਼ਬਤ ਕੀਤੇ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
EPFO 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਕਿੰਨੀ ਮਿਲੇਗੀ ਤਨਖਾਹ
NEXT STORY