ਨਵੀਂ ਦਿੱਲੀ/ਵਾਸ਼ਿੰਗਟਨ- ਅਮਰੀਕੀ ਪ੍ਰਸ਼ਾਸਨ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਡਿਪਰੋਟ ਕਰਨ ਸਬੰਧੀ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅਮਰੀਕਾ ਤੋਂ ਜਲਦ ਹੀ 295 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਆਪਣੇ ਦੇਸ਼ ਪਰਤ ਸਕਦੇ ਹਨ। ਹਾਲਾਂਕਿ ਉਨ੍ਹਾਂ ਦੇ ਆਉਣ ਦੇ ਵੇਰਵੇ, ਉਡਾਣ ਦੀ ਤਾਰੀਖ਼ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ। ਭਾਰਤ ਸਰਕਾਰ ਨੇ ਸੰਸਦ ਵਿੱਚ ਇਹ ਜਾਣਕਾਰੀ ਦਿੱਤੀ। ਵਿਦੇਸ਼ ਮਤਰੀ ਐੱਸ.ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਕਾਰ ਉਨ੍ਹਾਂ 295 ਲੋਕਾਂ ਦੀ ਨਾਗਰਿਕਤਾ ਦੀ ਜਾਂਚ ਕਰ ਰਹੀ ਹੈ, ਜੋਕਿ ਅਮਰੀਕੀ ਫੌਜ ਦੀ ਹਿਰਾਸਤ ਵਿਚ ਹਨ। ਅਮਰੀਕੀ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ। ਵਿਦੇਸ਼ ਮੰਤਰੀ ਨੇ ਇੱਕ ਲਿਖਤੀ ਜਵਾਬ ਵਿਚ ਰਾਜ ਸਭਾ ਨੂੰ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਭਾਰਤੀ ਨਾਗਰਿਕ ਹੋਣ ਦੀ ਪੁਸ਼ਟੀ ਕੀਤੀ ਜਾਵੇਗੀ, ਸਿਰਫ ਉਨ੍ਹਾਂ ਨੂੰ ਹੀ ਡਿਪੋਰਟ ਲਈ ਸਵੀਕਾਰ ਕੀਤਾ ਜਾਵੇਗਾ।
ਹਥਕੜੀ ਵਿਵਾਦ 'ਤੇ ਸਰਕਾਰ ਨੇ ਕਹੀ ਇਹ ਗੱਲ
ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸੀ.ਪੀ.ਐਮ ਦੇ ਸੰਸਦ ਮੈਂਬਰ ਜੌਨ ਬ੍ਰਿਟਾਸ ਨੇ ਸਰਕਾਰ ਤੋਂ ਪੁੱਛਿਆ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹੱਥਕੜੀ ਲਗਾ ਕੇ ਭਾਰਤ ਭੇਜੇ ਜਾਣ ਦੇ ਖ਼ਿਲਾਫ਼ ਕੀ ਕਦਮ ਚੁੱਕੇ ਗਏ ਹਨ। ਇਸ ਦੇ ਜਵਾਬ ਵਿਚ ਕੇਂਦਰ ਸਰਕਾਰ ਨੇ ਕਿਹਾ ਕਿ ਭਾਰਤ ਨੇ ਅਮਰੀਕਾ ਦੇ ਅਜਿਹੇ ਵਤੀਰੇ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਅਮਰੀਕਾ ਨੇ ਭਰੋਸਾ ਦਿੱਤਾ ਹੈ ਕਿ 15 ਅਤੇ 16 ਫਰਵਰੀ ਨੂੰ ਆਉਣ ਵਾਲੀਆਂ ਉਡਾਣਾਂ ਵਿੱਚ ਔਰਤਾਂ ਅਤੇ ਬੱਚਿਆਂ ਨੂੰ ਹੱਥਕੜੀ ਨਹੀਂ ਲਗਾਈ ਗਈ ਸੀ ਅਤੇ ਅਧਿਕਾਰੀਆਂ ਨੇ ਖੁਦ ਭਾਰਤ ਪਹੁੰਚਣ 'ਤੇ ਪ੍ਰਵਾਸੀਆਂ ਨਾਲ ਗੱਲ ਕਰਨ ਤੋਂ ਬਾਅਦ ਇਸ ਦੀ ਪੁਸ਼ਟੀ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਚਾਰ ਦੇਸ਼ਾਂ 'ਤੇ ਟੁੱਟਿਆ ਟਰੰਪ ਦਾ ਕਹਿਰ; 530,000 ਲੋਕਾਂ ਨੂੰ ਛੱਡਣਾ ਪਵੇਗਾ ਅਮਰੀਕਾ!
295 ਭਾਰਤੀ ਪਰਤ ਸਕਦੇ ਹਨ ਵਾਪਸ, ਹੁਣ ਤੱਕ 388 ਦੀ ਦੇਸ਼ ਵਾਪਸੀ
ਸਰਕਾਰ ਨੇ ਇਹ ਵੀ ਦੱਸਿਆ ਕਿ ਯੂ.ਐਸ ਡਿਪਾਰਟਮੈਂਟ ਆਫ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੇ ਹਾਲ ਹੀ ਵਿੱਚ ਭਾਰਤ ਨੂੰ ਸੂਚਿਤ ਕੀਤਾ ਸੀ ਕਿ 295 ਹੋਰ ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਜਲਦੀ ਹੀ ਡਿਪੋਰਟ ਕੀਤਾ ਜਾਵੇਗਾ। ਇਹ ਸਾਰੇ ਅਮਰੀਕੀ ਅਧਿਕਾਰੀਆਂ ਦੀ ਹਿਰਾਸਤ ਵਿੱਚ ਹਨ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਚੱਲ ਰਹੀ ਹੈ। ਐਮ.ਪੀ ਜੌਹਨ ਬ੍ਰਿਟਸ ਨੇ ਇਹ ਵੀ ਪੁੱਛਿਆ ਕਿ ਕਿੰਨੇ ਭਾਰਤੀ ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਨ ਅਤੇ ਕਿੰਨੇ ਲੋਕਾਂ ਨੂੰ ਭਾਰਤ ਭੇਜਣ ਦੀ ਯੋਜਨਾ ਹੈ। ਇਸ 'ਤੇ ਸਰਕਾਰ ਨੇ ਕਿਹਾ ਕਿ ਅਮਰੀਕਾ ਨੇ ਅਜੇ ਤੱਕ ਇਹ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਹਾਲਾਂਕਿ 5 ਫਰਵਰੀ ਤੋਂ ਹੁਣ ਤੱਕ 388 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਡਿਪੋਰਟ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਸਦਨ ਨੂੰ ਦੱਸਿਆ ਕਿ 2009 ਤੋਂ ਹੁਣ ਤੱਕ ਕੁੱਲ 15,952 ਭਾਰਤੀਆਂ ਨੂੰ ਅਮਰੀਕਾ ਵੱਲੋਂ ਡਿਪੋਰਟ ਕੀਤਾ ਜਾ ਚੁੱਕਾ ਹੈ। 2019 ਵਿੱਚ ਵੱਧ ਤੋਂ ਵੱਧ 2,042 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ।
ਅੰਮ੍ਰਿਤਸਰ 'ਚ ਹੀ ਉਡਾਣਾਂ ਕਿਉਂ ਉਤਰੀਆਂ
ਸਵਾਲ ਇਹ ਵੀ ਉਠਾਏ ਗਏ ਕਿ ਅਮਰੀਕਾ ਤੋਂ ਪਰਤਣ ਵਾਲੀਆਂ ਫਲਾਈਟਾਂ ਅੰਮ੍ਰਿਤਸਰ ਵਿਚ ਹੀ ਕਿਉਂ ਲੈਂਡ ਕਰ ਰਹੀਆਂ ਹਨ। ਸਰਕਾਰ ਨੇ ਕਿਹਾ ਕਿ 40% ਗੈਰ-ਕਾਨੂੰਨੀ ਪ੍ਰਵਾਸੀ ਪੰਜਾਬ ਤੋਂ ਹਨ ਅਤੇ 34% ਹਰਿਆਣਾ ਤੋਂ ਆਉਂਦੇ ਹਨ, ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੇ ਨਜ਼ਦੀਕੀ ਸਥਾਨਾਂ 'ਤੇ ਲਿਆਉਣਾ ਸੁਵਿਧਾਜਨਕ ਹੈ। ਕੇਂਦਰ ਸਰਕਾਰ ਮੁਤਾਬਕ 2009 ਤੋਂ 2024 ਦਰਮਿਆਨ 15,564 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਨਵੰਬਰ 2012 ਤੋਂ ਸੰਯੁਕਤ ਰਾਜ ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਲਈ ਇੱਕ ਸਪੱਸ਼ਟ ਨੀਤੀ ਅਪਣਾਈ ਹੈ, ਜਿਸ ਵਿੱਚ ਔਰਤਾਂ ਅਤੇ ਬੱਚਿਆਂ ਨੂੰ ਆਮ ਤੌਰ 'ਤੇ ਹੱਥਕੜੀ ਨਹੀਂ ਲਗਾਈ ਜਾਂਦੀ, ਪਰ ਫਲਾਈਟ ਅਧਿਕਾਰੀ ਅੰਤਿਮ ਫੈਸਲਾ ਲੈਂਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਰਾਜਦ ਨੇ ਨਿਤੀਸ਼ ਬਾਰੇ ਪੋਸਟਰ ਲਾਇਆ- 'ਨਾਯਕ ਨਹੀਂ ਖਲਨਾਯਕ ਹੂੰ ਮੈਂ'
NEXT STORY