ਅਮੇਠੀ — ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲੇ 'ਚ ਮੰਗਲਵਾਰ ਦੇਰ ਸ਼ਾਮ ਇਕ ਤੇਜ਼ ਰਫਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਇਹ ਘਟਨਾ ਜਗਦੀਸ਼ਪੁਰ ਥਾਣਾ ਖੇਤਰ ਦੇ ਅਧੀਨ ਜਗਦੀਸ਼ਪੁਰ-ਮੋਹਨਗੰਜ ਰੋਡ 'ਤੇ ਨੌਦਾਹ ਨੇੜੇ ਵਾਪਰੀ।
ਪੁਲਸ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਤਿੰਨਾਂ ਨੌਜਵਾਨਾਂ ਨੂੰ ਜਗਦੀਸ਼ਪੁਰ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਰਾਜ ਕੁਮਾਰ (26) ਵਾਸੀ ਰਾਣੀਗੰਜ, ਅਮਿਤ ਕੁਮਾਰ (23) ਅਤੇ ਆਕਾਸ਼ (25) ਵਾਸੀ ਮੋਹਨਗੰਜ ਵਜੋਂ ਹੋਈ ਹੈ। ਜਗਦੀਸ਼ਪੁਰ ਥਾਣਾ ਇੰਚਾਰਜ ਇੰਸਪੈਕਟਰ (ਐੱਸ.ਐੱਚ.ਓ.) ਧੀਰੇਂਦਰ ਯਾਦਵ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ।
ਕੋਲਕਾਤਾ ਜਬਰ-ਜ਼ਨਾਹ ਕਤਲ ਮਾਮਲੇ ਦੀ ਜਾਂਚ ਪੂਰੀ ਗੰਭੀਰਤਾ ਨਾਲ ਜਾਰੀ : ਸੀ. ਬੀ. ਆਈ.
NEXT STORY