ਨੈਸ਼ਨਲ ਡੈਸਕ- ਗੁਜਰਾਤ ਦੇ ਰਾਜਕੋਟ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੀਰਵਾਰ ਨੂੰ ਇਕ ਝੀਲ 'ਚ ਡੁੱਬਣ ਕਾਰਨ 2 ਸਕੇ ਭਰਾਵਾਂ ਕਾਰਨ 3 ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਜਾਮਕੰਡਰੋਨਾ ਥਾਣੇ ਦੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਾਮਕੰਡਰੋਨਾ ਤਾਲੁਕਾ ਦੇ ਪਡਾਰੀਆ ਪਿੰਡ ਦੇ ਬੱਚੇ ਝੀਲ 'ਚ ਨਹਾਉਣ ਗਏ ਹੋਏ ਸਨ।
ਇਹ ਵੀ ਪੜ੍ਹੋ- ਵਿਆਹ ਕਰਵਾਉਣ ਜਾ ਰਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ! ਹੁਣ ਮੌਕੇ 'ਤੇ ਹੀ..
ਉਹ ਜਿਵੇਂ ਹੀ ਝੀਲ 'ਚ ਉਤਰੇ ਤਾਂ ਉਹ ਅਚਾਨਕ ਡੂੰਘੇ ਪਾਣੀ 'ਚ ਉਤਰ ਗਏ, ਜਿੱਥੋਂ ਉਹ ਬਾਹਰ ਨਾ ਨਿਕਲ ਸਕੇ ਤੇ ਡੁੱਬ ਗਏ। ਚੀਕ-ਚਿਹਾੜਾ ਸੁਣ ਉੱਥੇ ਕਾਫ਼ੀ ਲੋਕ ਇਕੱਠੇ ਹੋ ਗਏ ਤੇ ਸਥਾਨਕ ਗੋਤਾਖੋਰਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਆ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕਾਂ ਦੀ ਪਛਾਣ ਭਾਵੇਸ਼ ਡਾਂਗੀ (6), ਉਸ ਦੇ ਭਰਾ ਹਿਤੇਸ਼ (8) ਤੇ ਨਿਤੇਸ਼ ਮਾਵੀ (7) ਵਜੋਂ ਹੋਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਵਾਰਦਾਤ : ਪੈਰੋਲ 'ਤੇ ਆਏ ਕੈਦੀ ਨੂੰ ਗੋਲੀਆਂ ਨਾਲ ਭੁੰਨ੍ਹਿਆ, ਪੁਲਸ ਨੂੰ ਪਈਆਂ ਭਾਜੜਾਂ
NEXT STORY