ਜਲਗਾਓਂ— ਦਿਲ-ਦਹਿਲਾਉਣ ਵਾਲੀ ਘਟਨਾ 'ਚ ਤਿੰਨ ਨਾਬਾਲਗ ਦਲਿਤ ਲੜਕਿਆਂ ਨੂੰ ਕਥਿਤ ਤੌਰ 'ਤੇ ਪਿੰਡ ਦੇ ਤਾਲਾਬ 'ਚ ਨਹਾਉਣ ਅਤੇ ਤੈਰਨ 'ਤੇ ਬੇਰਹਮੀ ਨਾਲ ਕੁੱਟਿਆ ਅਤੇ ਉਨ੍ਹਾਂ ਦੇ ਸਾਰੇ ਕੱਪੜੇ ਉਤਾਰ ਕੇ ਬਿਨਾਂ ਕੱਪੜਿਆਂ ਤੋਂ ਘੁੰਮਾਇਆ ਗਿਆ। ਘਟਨਾ 10 ਜੂਨ (ਐਤਵਾਰ) ਅਤੇ ਕਵਾੜੀ ਪਿੰਡ ਦੀ ਹੈ। ਦੱਸਣਾ ਚਾਹੁੰਦੇ ਹਾਂ ਕਿ ਇਹ ਸਾਰੀ ਘਟਨਾ ਲੜਕਿਆਂ ਨੂੰ ਬਿਨਾਂ ਕੱਪੜਿਆਂ ਦੇ ਘੁਮਾਏ ਜਾਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਹਮਣੇ ਆਈ ਹੈ।
ਬੀਤੇ ਐਤਵਾਰ ਭਾਰੀ ਗਰਮੀ ਤੋਂ ਰਾਹਤ ਲਈ ਤਿੰਨ ਲੜਕੇ ਪਿੰਡ ਦੇ ਤਾਲਾਬ 'ਚ ਨਹਾਉਣ ਲਈ ਗਏ। ਇਨ੍ਹਾਂ ਬੱਚਿਆਂ ਦੀ ਉਮਰ 12 ਤੋਂ 14 ਸਾਲ ਦੇ ਲੱਗਭਗ ਹੈ। ਜਦੋਂ ਇਸ ਬਾਰੇ 'ਚ ਕੁਝ ਸਥਾਨਕ ਲੋਕਾਂ ਨੂੰ ਪਤਾ ਲੱਗਿਆ ਤਾਂ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ ਅਤੇ ਲੜਕਿਆਂ ਨੂੰ ਬਾਹਰ ਨਿਕਲਣ ਲਈ ਕਿਹਾ। ਇਸ 'ਚ ਉੱਚੀ ਜਾਤ ਦੇ ਲੋਕ ਵੀ ਸਨ, ਉਨ੍ਹਾਂ ਨੇ ਬੱਚਿਆਂ ਨੂੰ ਅਪਸ਼ਦ ਬੋਲੇ। ਇਸ ਤੋਂ ਬਾਅਦ ਕੁਝ ਵਿਅਕਤੀਆਂ ਨੇ ਕਥਿਤ ਤੌਰ 'ਤੇ ਲੜਕਿਆਂ ਨੂੰ ਕੱਪੜੇ ਉਤਾਰਨ ਲਈ ਮਜਬੂਰ ਕੀਤਾ ਅਤੇ ਪਿੰਡ 'ਚ ਅਰਧਨਗਨ ਹਾਲਤ 'ਚ ਘੁੰਮਾਇਆ।
ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦੇਖ ਸਕਦੇ ਹੋ ਬੱਚਿਆਂ ਨੇ ਪੈਰਾਂ 'ਚ ਸਿਰਫ ਚੱਪਲ ਅਤੇ ਕੁਝ ਦਰੱਖਤ ਦੇ ਪੱਤੇ ਲਪੇਟੇ ਹੋਏ ਸਨ। ਨਾਬਾਲਗਾਂ ਨੇ ਆਪਣੇ ਪਰਿਵਾਰ ਸਮੇਤ ਸਥਾਨਕ ਪੁਲਸ 'ਚ ਇਸ ਦੀ ਸ਼ਿਕਾਇਤ ਦਰਜ ਕਰਵਾਈ ਪਰ ਹੁਣ ਉਨ੍ਹਾਂ 'ਤੇ ਕੁਝ ਪ੍ਰਭਾਵਸ਼ਾਲੀ ਪਿੰਡ ਵਾਲਿਆਂ ਦੀ ਵਜ੍ਹਾ ਨਾਲ ਸ਼ਿਕਾਇਤ ਵਾਪਸ ਲੈਣ ਦਾ ਦਬਾਅ ਹੈ।
ਇਸ ਮਾਮਲੇ 'ਚ ਮਹਾਰਾਸ਼ਟਰ ਦੇ ਸਮਾਜਿਕ ਨਿਆਂ ਮੰਤਰੀ ਦਲੀਪ ਕਾਂਬਲੇ ਨੇ ਕਿਹਾ ਕਿ ਘਟਨਾ ਨਾਲ ਸੰਬੰਧਿਤ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਅੱਗੇ ਜਾਂਚ ਕੀਤੀ ਜਾ ਰਹੀ ਹੈ। ਕੇਂਦਰੀ ਸਮਾਜਿਕ ਕਲਿਆਣ ਮੰਤਰੀ ਰਾਮਦਾਸ ਅਠਾਵਲੇ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਲੜਕਿਆਂ 'ਤੇ ਅੱਤਿਆਚਾਰ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਵਿਰੋਧੀ ਕਾਂਗਰਸ ਅਤੇ ਸੱਤਾਰੂੜ ਭਾਰਤੀ ਜਨਤਾ ਪਾਰਟੀ ਦੇ ਬਹੁਤ ਸਾਰੇ ਦਲਿਤ ਅਤੇ ਰਾਜਨੀਤਿਕ ਨੇਤਾਵਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਦੋਸ਼ੀਆਂ 'ਤੇ ਐੱਸ.ਸੀ./ਐੱਸ.ਟੀ. ਐਕਟ ਤਹਿਤ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ਨਿੰਦਾ ਕਰਨ ਵਾਲਿਆਂ 'ਚ ਸਾਬਕਾ ਮੰਤਰੀ ਏਕਨਾਥ ਖਡਸੇ, ਗੁਜਰਾਤ ਦਲਿਤ ਨੇਤਾ ਜਿਗਨੇਸ਼ ਮੇਵਾਨੀ ਵੀ ਸ਼ਾਮਲ ਹਨ। ਇਸ ਮਾਮਲੇ 'ਚ ਮਹਾਰਾਸ਼ਟਰ ਦੇ ਮੰਤਰੀ ਚੰਦਰਕਾਂਤ ਪਾਟਿਲ ਨੇ ਕਾਰਵਾਈ ਦਾ ਵਾਅਦਾ ਕੀਤਾ ਹੈ ਅਤੇ ਭਾਰਤੀ ਦੰਡ ਸੰਹਿਤਾ ਅਤੇ ਐੈੱਸ.ਸੀ./ਐੈੱਸ.ਟੀ. ਐਕਟ ਤਹਿਤ ਧਾਰਾਵਾਂ ਲਗਾਉਣ ਦੀ ਗੱਲ ਕੀਤੀ ਹੈ।
ਯੂ. ਪੀ. 'ਚ ਹਨ੍ਹੇਰੀ-ਤੂਫਾਨ ਨੇ ਮਚਾਈ ਤਬਾਹੀ, 15 ਦੀ ਮੌਤ
NEXT STORY