ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਚ ਆਉਣ ਵਾਲੇ 3 ਦਿਨ ਯੈਲੋ ਅਲਰਟ ਰਹੇਗਾ, ਜਦਕਿ 9 ਸਤੰਬਰ ਤੱਕ ਮੌਸਮ ਖ਼ਰਾਬ ਰਹਿਣ ਦਾ ਅਨੁਮਾਨ ਹੈ। ਹਾਲਾਂਕਿ ਮਾਨਸੂਨ ਹੁਣ ਥੋੜ੍ਹਾ ਕਮਜ਼ੋਰ ਪੈ ਗਿਆ ਹੈ। ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਪੂਰਵ ਅਨੁਮਾਨ ਮੁਤਾਬਕ 3 ਦਿਨਾਂ ਲਈ ਪ੍ਰਦੇਸ਼ ਦੇ 7 ਜ਼ਿਲ੍ਹਿਆਂ ਵਿਚ ਹਨ੍ਹੇਰੀ ਅਤੇ ਮੀਂਹ ਪੈਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਿੰਨੌਰ, ਲਾਹੌਲ-ਸਪੀਤੀ, ਊਨਾ, ਹਮੀਰਪੁਰ ਅਤੇ ਬਿਲਾਸਪੁਰ ਨੂੰ ਛੱਡ ਕੇ ਹੋਰ ਜ਼ਿਲ੍ਹਿਆਂ ਵਿਚ ਇਹ ਅਲਰਟ ਰਹੇਗਾ।
ਇਹ ਵੀ ਪੜ੍ਹੋ- ਹਿਮਾਚਲ 'ਚ ਮੋਹਲੇਧਾਰ ਮੀਂਹ ਕਾਰਨ ਨੈਸ਼ਨਲ ਹਾਈਵੇਅ ਸਮੇਤ 281 ਸੜਕਾਂ ਬੰਦ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪ੍ਰਦੇਸ਼ ਵਿਚ ਮਾਨਸੂਨ ਕਮਜ਼ੋਰ ਹੋਇਆ ਹੈ। ਔਸਤ ਘੱਟ ਤੋਂ ਘੱਟ ਅਤੇ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਰਿਹਾ ਹੈ। ਐਤਵਾਰ ਨੂੰ ਮੌਸਮ ਸਾਫ਼ ਰਿਹਾ ਹੈ। ਮੀਂਹ ਨਾ ਪੈਣ ਕਾਰਨ ਦਿਨ ਦੇ ਸਮੇਂ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਸਾਫ਼ ਰਹਿਣ ਅਤੇ ਮੀਂਹ ਨਾ ਪੈਣ ਕਾਰਨ ਹੁਣ ਮੈਦਾਨੀ ਇਲਾਕਿਆਂ ਦਾ ਪਾਰਾ ਚੜ੍ਹਨ ਲੱਗਾ ਹੈ। ਐਤਵਾਰ ਨੂੰ ਊਨਾ 'ਚ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਰਿਹਾ, ਜਦਕਿ ਰਾਜਧਾਨੀ ਸ਼ਿਮਲਾ ਦਾ ਵੱਧ ਤੋਂ ਵੱਧ ਤਾਪਮਾਨ 26.1 ਡਿਗਰੀ ਰਿਕਾਰਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਹਿਮਾਚਲ 'ਚ ਕੁਦਰਤੀ ਆਫ਼ਤ; ਮਸੀਹਾ ਬਣੇ ਹਵਾਈ ਫ਼ੌਜ ਦੇ ਜਵਾਨ, ਲੋਕਾਂ ਦਾ ਕੀਤਾ ਰੈਸਕਿਊ
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿਚ ਹੁਣ ਤੱਕ ਪਏ ਮੀਂਹ ਨੇ ਕਹਿਰ ਵਰ੍ਹਾਇਆ ਹੈ। ਸਰਕਾਰੀ ਅੰਕੜਿਆਂ ਦੇ ਹਿਸਾਬ ਨਾਲ ਪ੍ਰਦੇਸ਼ 'ਚ ਹੁਣ ਵੀ 159 ਸੜਕਾਂ ਬੰਦ ਪਈਆਂ ਹਨ। ਪ੍ਰਦੇਸ਼ 'ਚ ਮਾਨਸੂਨ ਸੀਜ਼ਨ ਦੌਰਾਨ 398 ਲੋਕਾਂ ਦੀ ਮੌਤ ਹੋਈ ਅਤੇ 39 ਲੋਕ ਲਾਪਤਾ ਦੱਸੇ ਜਾ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਸਾਲ ਤੋਂ ਕਤਰ ਦੀ ਜੇਲ੍ਹ ’ਚ ਬੰਦ ਹਨ ਜਲ ਸੈਨਾ ਦੇ 8 ਸਾਬਕਾ ਅਧਿਕਾਰੀ, ਕੇਂਦਰ ਨੇ ਧਾਰੀ ਚੁੱਪ
NEXT STORY