ਗ੍ਰੇਟਰ ਨੋਇਡਾ (ਏਜੰਸੀ)- ਨੋਇਡਾ ਦੇ ਨਾਲੇਜ ਪਾਰਕ ਨੇੜੇ ਗ੍ਰੇਟਰ ਨੋਇਡਾ ਐਕਸਪ੍ਰੈੱਸ ਵੇਅ 'ਤੇ ਐਤਵਾਰ ਤੜਕੇ ਭਿਆਨਕ ਹਾਦਸਾ ਵਾਪਰ ਗਿਆ। 2 ਬੱਸਾਂ ਦੀ ਆਪਸੀ ਟੱਕਰ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਹਨ।
ਗ੍ਰੇਟਰ ਨੋਇਡਾ ਪੁਲਸ ਨੇ ਕਿਹਾ,''ਨੋਇਡਾ ਦੇ ਨਾਲੇਜ ਪਾਰਕ ਪੁਲਸ ਸਟੇਸ਼ਨ ਅਧੀਨ ਗ੍ਰੇਟਰ ਨੋਇਡਾ ਐਕਸਪ੍ਰੈੱਸ ਵੇਅ 'ਤੇ 2 ਬੱਸਾਂ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਕੋਈ ਲੋਕ ਜ਼ਖ਼ਮੀ ਹੋ ਗਏ ਹਨ, ਜਦੋਂ ਕਿ 2 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।'' ਪੁਲਸ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਹਾਦਸੇ ਵਾਲੀ ਜਗ੍ਹਾ ਪਹੁੰਚ ਕੇ ਰੈਸਕਿਊ ਆਪਰੇਸ਼ਨ 'ਚ ਜੁਟ ਗਈ ਹੈ।
ਪਾਕਿਸਤਾਨ ਦੇ ਮੁਕਾਬਲੇ ਭਾਰਤ 'ਚ ਖੁੱਲ੍ਹ ਕੇ ਬੋਲ ਸਕਦੇ ਹਨ ਮੁਸਲਮਾਨ : ਮੌਲਾਨਾ ਸਾਜਿਦ ਰਾਸ਼ਿਦ
NEXT STORY