ਮੇਦੀਨੀਨਗਰ — ਝਾਰਖੰਡ ਦੇ ਪਲਾਮੂ ਜ਼ਿਲ੍ਹੇ 'ਚ ਬੁੱਧਵਾਰ ਨੂੰ ਇਕ ਆਟੋਰਿਕਸ਼ਾ ਪਲਟਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਮੇਦੀਨੀਨਗਰ ਤੋਂ ਕਰੀਬ ਛੇ ਕਿਲੋਮੀਟਰ ਦੂਰ ਪੰਕੀ-ਮੇਦੀਨੀਨਗਰ ਰੋਡ 'ਤੇ ਪੋਖਰਹਾ ਨੇੜੇ ਹੋਇਆ। ਉਪਮੰਡਲ ਪੁਲਸ ਅਧਿਕਾਰੀ ਮਣੀ ਭੂਸ਼ਣ ਪ੍ਰਸਾਦ ਨੇ ਦੱਸਿਆ ਕਿ ਜਦੋਂ ਆਟੋਰਿਕਸ਼ਾ ਪਲਟਿਆ ਤਾਂ ਉਸ 'ਚ 15 ਯਾਤਰੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਦੀ ਰਹਿਣ ਵਾਲੀ 34 ਸਾਲਾ ਔਰਤ ਅਤੇ ਛੇ ਅਤੇ ਅੱਠ ਸਾਲ ਦੀਆਂ ਦੋ ਲੜਕੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਸਾਦ ਨੇ ਦੱਸਿਆ ਕਿ ਜ਼ਖਮੀਆਂ ਨੂੰ ਮੇਦਿਨਰਾਈ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਆਟੋ ਰਿਕਸ਼ਾ ਨੂੰ ਕਬਜ਼ੇ 'ਚ ਲੈ ਕੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਿਆਨਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ
NEXT STORY