ਕੌਸ਼ਾਂਬੀ— ਸੈਨੀ ਥਾਣਾ ਖੇਤਰ 'ਚ ਬੁੱਧਵਾਰ ਨੂੰ ਇਕ ਸੜਕ ਹਾਦਸੇ 'ਚ ਮਹਿਲਾ ਸਮੇਤ 3 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਮਹਿਲਾ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਪੁਲਸ ਨੇ ਦੱਸਿਆ ਕਿ ਹਾਦਸਾ ਰਾਸ਼ਟਰੀ ਮਾਰਗ 'ਤੇ ਉਸ ਸਮੇਂ ਹੋਇਆ ਜਦੋਂ ਇਕ ਅਸੰਤੁਲਨ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਕਾਰ ਸਵਾਰ ਅਭਿਸ਼ੇਕ ਸ਼੍ਰੀਵਾਸਤਵ (36), ਉਸ ਦੀ ਪਤਨੀ ਨੀਨਾ (32) ਅਤੇ ਸਾਲਾ ਸ਼ੈਲੇਸ਼ (25) ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਮੁਤਾਬਕ ਦੁਰਘਟਨਾ 'ਚ ਅਭਿਸ਼ੇਕ ਦੀ ਸਾਲੀ ਨੇਹਾ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਥਾਣਾ ਇੰਚਾਰਜ ਯੋਗੇਂਦਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਨੇਹਾ ਨੂੰ ਜੇਰੇ ਇਲਾਜ ਲਈ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
2 ਵਾਹਨਾਂ 'ਚੋਂ 32 ਲੱਖ ਦੀ ਨਾਜਾਇਜ਼ ਸ਼ਰਾਬ ਬਰਾਮਦ
NEXT STORY