ਨੈਸ਼ਨਲ ਡੈਸਕ- ਜੈਪੁਰ-ਦਿੱਲੀ ਹਾਈਵੇਅ 'ਤੇ ਚੰਦਵਾਜੀ ਥਾਣਾ ਖੇਤਰ ਦੇ ਅਧੀਨ ਪੈਂਦੀ ਲਬਾਨਾ ਪੁਲੀਆ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਮੰਦਭਾਗੀ ਖ਼ਬਰ ਮਿਲੀ ਹੈ। ਤੇਜ਼ ਰਫ਼ਤਾਰ ਹਰਿਆਣਾ ਰੋਡਵੇਜ਼ ਦੀ ਬੱਸ ਨੇ ਸੜਕ ਕਿਨਾਰੇ ਖੜ੍ਹੇ ਨੌਜਵਾਨਾਂ ਅਤੇ ਇੱਕ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ 3 ਦੋਸਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਸ਼ਨੀਵਾਰ ਦੇਰ ਰਾਤ ਤਾਲਾ ਮੋੜ ਨੇੜੇ ਵਾਪਰਿਆ।
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ, ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਈਦ ਦੇ ਮੌਕੇ 'ਤੇ ਤਾਲਾ ਤੋਂ ਜੈਪੁਰ ਜਾ ਰਹੇ ਸਨ। ਰਸਤੇ ਵਿੱਚ ਉਨ੍ਹਾਂ ਨੇ ਸੜਕ ਕਿਨਾਰੇ ਖੜ੍ਹੇ ਆਪਣੇ ਦੋ ਹੋਰ ਦੋਸਤਾਂ ਕੋਲ ਮੋਟਰਸਾਈਕਲ ਰੋਕ ਲਿਆ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ 3 ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੁਸਤਕੀਮ ਸ਼ਾਹ, ਅਬਦੁਲ ਮਲਿਕ ਅਤੇ ਸਾਹਿਲ ਵਜੋਂ ਹੋਈ ਹੈ। ਇਹ ਤਿੰਨੋਂ ਤਾਲਾ ਪਿੰਡ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ- ਖ਼ਤਮ ਹੋ ਜਾਵੇਗਾ ਡਾਲਰ ! ਅਮਰੀਕਾ ਦੇ 'ਗਲ਼ੇ ਦੀ ਹੱਡੀ' ਬਣ ਗਈ ਇਰਾਨ ਦੀ ਜੰਗ
ਥਾਣਾ ਇੰਚਾਰਜ ਹੀਰਾਲਾਲ ਸੈਣੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਹੋਰ ਨੌਜਵਾਨ ਸਰਤਾਜ ਜ਼ਖ਼ਮੀ ਹੋਇਆ ਹੈ, ਜਿਸ ਨੂੰ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਾਦਸੇ ਮਗਰੋਂ ਬੱਸ ਅਤੇ ਮੋਟਰਸਾਈਕਲ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੋਸਟਮਾਰਟਮ ਕਰਵਾਉਣ ਮਗਰੋਂ ਮ੍ਰਿਤਕ ਦੇਹਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਈਦ ਦੀਆਂ ਖੁਸ਼ੀਆਂ ਮਨਾਉਣ ਜਾ ਰਹੇ ਇਨ੍ਹਾਂ ਨੌਜਵਾਨਾਂ ਦੀ ਮੌਤ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਹਾਈਵੇਅ 'ਤੇ ਤੇਜ਼ ਰਫ਼ਤਾਰ ਵਾਹਨਾਂ ਦਾ ਕਹਿਰ ਲਗਾਤਾਰ ਜਾਨਲੇਵਾ ਸਾਬਤ ਹੋ ਰਿਹਾ ਹੈ।
ਇਹ ਵੀ ਪੜ੍ਹੋ- ''ਘੱਟ ਤੋਂ ਘੱਟ ਕਰੋ ਬਿਜਲੀ ਤੇ ਤੇਲ ਦੀ ਵਰਤੋਂ..!'' ਜੰਗ ਵਿਚਾਲੇ ਭਾਰਤ ਦੇ ਗੁਆਂਢੀ ਦੇਸ਼ ਨੇ ਕੀਤੀ ਜਨਤਾ ਨੂੰ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਈਰਾਨ ਜੰਗ ਵਿਚਾਲੇ PM ਮੋਦੀ ਨੇ ਸੱਦ ਲਈ ਹਾਈ ਲੈਵਲ ਮੀਟਿੰਗ ! ਤੇਲ-ਗੈਸ ਬਾਰੇ ਹੋ ਸਕਦੈ ਵੱਡਾ ਐਲਾਨ
NEXT STORY