ਨਵੀਂ ਦਿੱਲੀ— ਕੇਂਦਰੀ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਹਿਮਾਚਲ ਪ੍ਰਦੇਸ਼ ਦੇ ਤਿੰਨ ਲੋਕਾਂ ਦੀ ਜਲਦ ਰਿਹਾਈ ਯਕੀਨੀ ਕੀਤੀ ਜਾਵੇ ਜਿਨ੍ਹਾਂ ਨੂੰ ਨਾਈਜੀਰੀਆ ਦੇ ਸਮੁੰਦਰੀ ਡਕੈਤਾਂ ਨੇ ਕਥਿਤ ਤੌਰ 'ਤੇ ਅਗਵਾ ਕਰ ਲਿਆ ਹੈ। ਨਾਲ ਹੀ ਨੱਡਾ ਨੇ ਕਿਹਾ ਕਿ ਸਰਕਾਰ ਅਗਵਾ ਕੀਤੇ ਗਏ ਲੋਕਾਂ ਨੂੰ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਟਵੀਟ ਕਰ ਕਿਹਾ, 'ਮੈਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕਰਦਾ ਹਾਂ ਕਿ ਹਿਮਾਚਲ ਪ੍ਰਦੇਸ਼ ਦੇ ਤਿੰਨ ਨੌਜਵਾਨਾਂ ਨੂੰ ਨਾਈਜੀਰੀਆ ਦੇ ਸਮੁੰਦਰੀ ਡਕੈਤਾਂ ਤੋਂ ਰਿਹਾਈ ਜਲਦ ਯਕੀਨੀ ਕਰਨ।''

ਹਿਮਾਚਲ ਪ੍ਰਦੇਸ਼ ਤੋਂ ਰਾਜਸਭਾ ਮੈਂਬਰ ਨੇ ਟਵੀਟ ਕੀਤਾ, ''ਭਾਰਤ ਸਰਕਾਰ ਉਨ੍ਹਾਂ ਨੂੰ ਜਲਦ ਤੋਂ ਜਲਦ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਅਸੀਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਰੱਖਦੇ ਹਾਂ।'' ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਸ਼ਾਂਤਾ ਕੁਮਾਰ ਨੇ ਇਸ ਤੋਂ ਪਹਿਲਾਂ ਸ਼ੁਸ਼ਮਾ ਨੂੰ ਪੱਤਰ ਲਿੱਖ ਕੇ ਮਾਰਚੈਂਟ ਨੇਵੀ ਦੇ ਤਿੰਨਾਂ ਲੋਕਾਂ ਦੀ ਜਲਦ ਰਿਹਾਈ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ ਸੀ। 12 ਮਾਰਚ ਨੂੰ ਤਿੰਨਾਂ ਲੋਕਾਂ 'ਚੋਂ ਇਕ ਵਿਅਕਤੀ ਦੇ ਪਰਿਵਾਰ ਨੂੰ ਨਾਈਜੀਰੀਆ ਤੋਂ ਸੈਟੇਲਾਈਟ ਫੋਨ ਰਾਹੀ ਕਾਲ ਆਇਆ ਕਿ ਉਸ ਦੇਸ਼ ਦੇ ਸਮੁੰਦਰੀ ਡਕੈਤਾਂ ਦੇ ਇਕ ਸਮੂਹ ਨੇ ਤਿੰਨ ਭਾਰਤੀਆਂ ਸਣੇ ਉਨ੍ਹਾਂ ਦੇ ਜਹਾਜ਼ ਨੂੰ ਅਗਵਾ ਕਰ ਲਿਆ ਹੈ।
ਅਮਰੀਕਾ ਦੇ ਇਸ ਫੈਸਲੇ ਤੋਂ ਬਾਅਦ ਪਾਕਿ ਨੂੰ ਝੱਟਕਾ, ਭਾਰਤ ਦੀ ਸਥਿਤੀ ਹੋਈ ਮਜ਼ਬੂਤ
NEXT STORY