ਮੁੰਬਈ (ਏਜੰਸੀ)- ਕੁਵੈਤ ਤੋਂ ਕਿਸ਼ਤੀ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਮੁੰਬਈ ਪਹੁੰਚੇ 3 ਭਾਰਤੀਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਤਿੰਨਾਂ ਨੂੰ ਬੁੱਧਵਾਰ ਨੂੰ ਸਥਾਨਕ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 10 ਫਰਵਰੀ ਤੱਕ ਪੁਲਸ ਹਿਰਾਸਤ ’ਚ ਭੇਜ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਫ਼ਿਰੌਤੀ ਮੰਗਣ ਤੇ ਹਥਿਆਰ ਰੱਖਣ ਦੇ ਮਾਮਲੇ 'ਚ 2 ਕੁੜੀਆਂ ਸਣੇ 5 ਪੰਜਾਬੀ ਨਾਮਜ਼ਦ, 3 ਗ੍ਰਿਫ਼ਤਾਰ
ਪੁਲਸ ਰਿਮਾਂਡ ਨੋਟ ਅਨੁਸਾਰ ਇਹ ਤਿੰਨੋਂ ਵਿਅਕਤੀ ਤਾਮਿਲਨਾਡੂ ਦੇ ਰਹਿਣ ਵਾਲੇ ਹਨ ਅਤੇ 28 ਜਨਵਰੀ ਨੂੰ ਕਿਸ਼ਤੀ ਰਾਹੀਂ ਕੁਵੈਤ ਚਲੇ ਗਏ ਸਨ। ਉਹ ਸਾਊਦੀ ਅਰਬ-ਦੁਬਈ-ਪਾਕਿਸਤਾਨ ਦੇ ਰਸਤਿਓਂ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ’ਚ ਦਾਖਲ ਹੋਏ। ਹਾਲਾਂਕਿ, ਮੁਲਜ਼ਮਾਂ ਦੇ ਵਕੀਲ ਨੇ ਦਾਅਵਾ ਕੀਤਾ ਕਿ ਉਹ ਆਪਣੇ ਕੁਵੈਤੀ ਮਾਲਕ ਤੋਂ ਬਚ ਕੇ ਭੱਜ ਕੇ ਆਏ, ਜਿਸ ਨੇ ਉਨ੍ਹਾਂ ਦੇ ਪਾਸਪੋਰਟ ਜ਼ਬਤ ਕਰ ਲਏ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਡਾਕਟ੍ਰੇਟ ਕਰ ਰਹੇ ਭਾਰਤੀ ਵਿਦਿਆਰਥੀ ਦੀ ਭੇਤ ਭਰੀ ਹਾਲਤ 'ਚ ਮਿਲੀ ਲਾਸ਼
NEXT STORY