ਨਵੀਂ ਦਿੱਲੀ— ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਇਸਲਾਮਿਕ ਸਟੇਟ ਆਫ ਜੰਮੂ ਐਂਡ ਕਸ਼ਮੀਰ (ਆਈ. ਐੱਸ. ਜੇ. ਕੇ.) ਦੇ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਅੱਤਵਾਦੀਆਂ ਕੋਲੋਂ ਹਥਿਆਰ, ਗ੍ਰੇਨੇਡ ਅਤੇ ਧਮਾਕਾਖੇਜ ਸਮੱਗਰੀ ਵੀ ਬਰਾਮਦ ਹੋਈ ਹੈ। ਗ੍ਰਿਫਤਾਰ ਕੀਤੇ ਗਏ ਤਿੰਨੋਂ ਅੱਤਵਾਦੀ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ। ਪੁਲਸ ਨੇ ਜਿਨ੍ਹਾਂ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ, ਉਨ੍ਹਾਂ ਦੇ ਨਾਂ ਹਨ— ਤਾਹਿਰ ਅਲੀ ਖਾਨ, ਹਰੀਸ ਮੁਸਤਾਖ ਖਾਨ ਅਤੇ ਆਸਿਫ ਸੁਹੈਲ ਨਫਦ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਹੀ ਦਿੱਲੀ ਪੁਲਸ ਨੇ ਦੋ ਅੱਤਵਾਦੀਆਂ ਦੇ ਦਿੱਲੀ ਵਿਚ ਦਾਖਲ ਹੋਣ ਦੀ ਖਬਰ ਦਿੱਤੀ ਸੀ, ਨਾਲ ਹੀ ਪੁਲਸ ਨੇ ਇਨ੍ਹਾਂ ਅੱਤਵਾਦੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਸਨ। ਹਾਲਾਂਕਿ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਕੀ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਉਹ ਹੀ ਹਨ, ਜਿਨ੍ਹਾਂ ਦੀ ਤਲਾਸ਼ ਪੁਲਸ ਨੂੰ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਦਿੱਲੀ ਵਿਚ ਕਿਸੇ ਵੱਡੇ ਅੱਤਵਾਦੀ ਹਮਲੇ ਦੀ ਫਿਰਾਕ ਵਿਚ ਦਾਖਲ ਹੋਏ ਸਨ। ਅਲਰਟ ਮਗਰੋਂ ਪੁਲਸ ਗੈਸਟ ਹਾਊਸ, ਹੋਟਲਾਂ ਸਮੇਤ ਕਈ ਸ਼ੱਕੀ ਥਾਵਾਂ 'ਤੇ ਤਲਾਸ਼ ਕਰ ਰਹੀ ਸੀ।
ਇੱਥੇ ਦੱਸ ਦੇਈਏ ਕਿ ਅੰਮ੍ਰਿਤਸਰ ਦੇ ਨਿਰੰਕਾਰੀ ਭਵਨ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਇਨ੍ਹਾਂ ਅੱਤਵਾਦੀਆਂ ਦੀ ਗ੍ਰਿਫਤਾਰੀ ਸਾਹਮਣੇ ਆਈ ਹੈ। ਇਨ੍ਹਾਂ ਅੱਤਵਾਦੀਆਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਸਰ ਦੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਦੇ 2 ਅੱਤਵਾਦੀਆਂ ਨੂੰ ਗ੍ਰਿ੍ਰਫਤਾਰ ਕੀਤਾ ਗਿਆ ਸੀ, ਜਿਨ੍ਹਾਂ ਦੀ ਪਛਾਣ ਵਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਦੇ ਰੂਪ ਵਿਚ ਹੋਈ ਹੈ।
ਭਾਰਤੀ ਪਾਸਪੋਰਟ ਨੂੰ ਮਿਲੇਗਾ ਨਵਾਂ ਰੂਪ, ਜਾਣੋ ਕੀ ਹੈ ਖਾਸ
NEXT STORY