ਚੰਡੀਗੜ੍ਹ/ਹਰਿਆਣਾ— 3 ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ 26 ਨਵੰਬਰ ਨੂੰ 'ਦਿੱਲੀ ਕੂਚ' ਕੀਤਾ ਜਾਵੇਗਾ। ਹਰਿਆਣਾ 'ਚ ਕਿਸਾਨ ਜਥੇਬੰਦੀਆਂ ਡਟੀਆਂ ਹੋਈਆਂ ਹਨ, ਜਿੱਥੇ ਉਹ ਆਪਣੇ ਨਾਲ ਰਾਸ਼ਨ-ਪਾਣੀ ਲੈ ਕੇ ਪੁੱਜੇ ਹਨ। ਦੱਸ ਦੇਈਏ ਕਿ ਸੰਸਦ ਵਲੋਂ ਹਾਲ ਹੀ 'ਚ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਉਨ੍ਹਾਂ ਦੇ 'ਦਿੱਲੀ ਚਲੋ' ਅੰਦੋਲਨ 'ਚ ਅੱਜ ਤਕਰੀਬਨ 3 ਲੱਖ ਕਿਸਾਨ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਏ ਹਨ। ਤਕਰੀਬਨ 33 ਸੰਗਠਨਾਂ- ਜਿਨ੍ਹਾਂ ਵਿਚ ਕਿਸਾਨ, ਯੂਨਾਈਟਿਡ ਫਾਰਮਰਜ਼ ਫਰੰਟ ਅਤੇ 472 ਕਿਸਾਨ ਯੂਨੀਅਨ 26-27 ਨਵੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲੈਣਗੀਆਂ।
ਇਹ ਵੀ ਪੜ੍ਹੋ: ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ 'ਚ ਕਿਸਾਨਾਂ ਨੇ ਬੈਰੀਕੇਡ ਤੋੜੇ, ਭਾਰੀ ਪੁਲਸ ਫੋਰਸ ਤਾਇਨਾਤ
ਕਿਸਾਨ ਕੱਲ ਸਵੇਰੇ ਦਿੱਲੀ 'ਚ ਮਾਰਚ ਕਰਨਗੇ। ਹਰਿਆਣਾ ਦੇ ਰਸਤਿਓਂ ਦਿੱਲੀ ਜਾਣ ਵਾਲੇ ਸਾਰੇ ਰਸਤਿਆਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਕਿਸਾਨਾਂ ਲਈ ਰਾਸ਼ਨ ਲੈ ਕੇ ਜਾਣ ਵਾਲੇ ਟਰੱਕਾਂ ਨੂੰ ਲੰਘਣ ਤੋਂ ਮਨਾ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨਾਂ ਵਲੋਂ ਕਿਹਾ ਗਿਆ ਹੈ, ਉਨ੍ਹਾਂ ਨੂੰ ਜਿੱਥੇ ਵੀ ਰੋਕਿਆ ਜਾਵੇਗਾ, ਉਹ ਉੱਥੇ ਧਰਨਾ ਦੇਣਗੇ।
ਇਹ ਵੀ ਪੜ੍ਹੋ: ਕਿਸਾਨਾਂ ਦਾ ਦਿੱਲੀ ਕੂਚ: ਰਾਸ਼ਨ-ਪਾਣੀ ਲੈ ਕੇ ਹਰਿਆਣਾ ਬਾਰਡਰ 'ਤੇ ਪੁੱਜੇ ਪੰਜਾਬ ਦੇ ਕਿਸਾਨ
ਓਧਰ ਕਿਸਾਨਾਂ ਵਲੋਂ ਦਿੱਲੀ ਚਲੋ ਪ੍ਰਦਰਸ਼ਨ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਗਲੇ ਤਿੰਨ ਦਿਨਾਂ ਦੌਰਾਨ ਦਿੱਲੀ-ਹਰਿਆਣਾ ਅਤੇ ਪੰਜਾਬ-ਹਰਿਆਣਾ ਬਾਰਡਰਾਂ 'ਤੇ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਨੂੰ ਰੋਕਣ ਲਈ ਸੂਬਾਈ ਪੁਲਸ ਵਲੋਂ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਖੱਟੜ ਦਾ ਕਹਿਣਾ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਕਾਨੂੰਨ ਅਤੇ ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਨਤਾ ਨੂੰ 25 ਅਤੇ 26 ਨਵੰਬਰ ਨੂੰ ਪੰਜਾਬ-ਹਰਿਆਣਾ ਬਾਰਡਰ ਅਤੇ 26 ਅਤੇ 27 ਨਵੰਬਰ ਨੂੰ ਦਿੱਲੀ-ਹਰਿਆਣਾ ਸਰਹੱਦ 'ਤੇ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਾਨੂੰਨ ਵਿਵਸਥਾ ਦੀ ਕਿਸੇ ਸਥਿਤੀ ਨਾਲ ਨਜਿੱਠਣ ਲਈ ਸਖਤ ਕਾਰਵਾਈ ਦੀ ਯੋਜਨਾ ਬਣਾਈ ਗਈ ਹੈ।
ਕੰਟਰੋਲ ਰੇਖਾ 'ਤੇ ਸ਼ਹੀਦ ਹੋਏ ਕੁਲਦੀਪ ਜਾਧਵ ਦਾ 9 ਦਿਨ ਦੇ ਪੁੱਤ ਨੇ ਕੀਤਾ ਅੰਤਿਮ ਸੰਸਕਾਰ
NEXT STORY