ਨਵੀਂ ਦਿੱਲੀ (ਭਾਸ਼ਾ)— ਕੇਂਦਰ ਸਰਕਾਰ ਨੇ ਮੰਗਲਵਾਰ ਯਾਨੀ ਕਿ ਅੱਜ ਦੱਸਿਆ ਕਿ ਪਿਛਲੇ ਹਫ਼ਤੇ ਤੱਕ 3 ਲੱਖ ਤੋਂ ਵਧੇਰੇ ਗਰਭਵਤੀ ਬੀਬੀਆਂ ਨੂੰ ਕੋਵਿਡ-19 ਰੋਕੂ ਟੀਕਿਆਂ ਦੀ ਪਹਿਲੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ। ਜਦਕਿ ਸਿਰਫ਼ 456 ਗਰਭਵਤੀ ਬੀਬੀਆਂ ਅਜਿਹੀਆਂ ਹਨ, ਜਿਨ੍ਹਾਂ ਨੂੰ ਟੀਕਿਆਂ ਦੀਆਂ ਦੋਵੇਂ ਖ਼ੁਰਾਕਾਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਰੂਸ 'ਚ ਆਕਸੀਜਨ ਦੀ ਪਾਈਪ ਲਾਈਨ ਫਟਣ ਕਾਰਨ 9 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ
ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਭਾਰਤੀ ਪਵਾਰ ਨੇ ਰਾਜ ਸਭਾ ਵਿਚ ਇਕ ਲਿਖਤੀ ਜਵਾਬ ’ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕੋਵਿਨ ਪੋਰਟਲ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ 4 ਅਗਸਤ 2021 ਤੱਕ ਕੁੱਲ 3,05,938 ਗਰਭਵਤੀ ਬੀਬੀਆਂ ਨੂੰ ਟੀਕੇ ਲਾਏ ਗਏ ਹਨ। ਇਨ੍ਹਾਂ ’ਚੋਂ 3,05,482 ਲਾਭਪਾਤਰੀ ਹਨ, ਜਿਨ੍ਹਾਂ ਨੂੰ ਪਹਿਲੀ ਖ਼ੁਰਾਕ ਲੱਗੀ ਹੈ, ਉੱਥੇ 456 ਲਾਭਪਾਤਰੀ ਅਜਿਹੀਆਂ ਹਨ ਜਿਨ੍ਹਾਂ ਨੂੰ ਦੋਵੇਂ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ਭਾਰਤ ’ਚ ਘਟੀ ਕੋਰੋਨਾ ਦੀ ਰਫ਼ਤਾਰ, ਇਕ ਦਿਨ ’ਚ ਆਏ 28,204 ਨਵੇਂ ਮਾਮਲੇ
ਪਵਾਰ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਹੁਣ ਤੱਕ ਕੁੱਲ 91,104 ਖ਼ੁਰਾਕਾਂ ਟਰਾਂਸਜੈਂਡਰਾਂ ਨੂੰ ਦਿੱਤੀਆਂ ਗਈਆਂ ਹਨ। ਇਨ੍ਹਾਂ ’ਚੋਂ 77,457 ਲਾਭਪਾਤਰੀਆਂ ਨੂੰ ਪਹਿਲੀ ਖ਼ੁਰਾਕ ਦਿੱਤੀ ਗਈ ਹੈ, ਜਦਕਿ 13,647 ਲਾਭਪਾਤਰੀਆਂ ਨੂੰ ਦੋਵੇ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਸਿਸੋਦੀਆ ਦਾ ਕੇਂਦਰ 'ਤੇ ਨਿਸ਼ਾਨਾ, ਬੋਲੇ- ਆਕਸੀਜਨ ਦੀ ਘਾਟ ਨਾਲ ਮੌਤ ਸੰਬੰਧੀ ਸਾਡੇ ਤੋਂ ਕੋਈ ਡਾਟਾ ਨਹੀਂ ਮੰਗਿਆ
NEXT STORY