ਪ੍ਰਯਾਗਰਾਜ, (ਉੱਤਰ ਪ੍ਰਦੇਸ਼)- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਇੱਕ ਅਜਿਹੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ ਜਿਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਖ਼ਬਰ ਹੈ ਕਿ ਜ਼ਿਲ੍ਹੇ ਦੇ ਮਊਆਇਮਾ ਥਾਣਾ ਖੇਤਰ ਵਿੱਚ ਇੱਕ ਨੌਜਵਾਨ ਨੇ ਆਪਣੇ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਕਰਕੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਇੱਕ ਖੂਹ ਵਿੱਚ ਸੁੱਟ ਦਿੱਤਾ।
ਤਿੰਨ ਦਿਨਾਂ ਤੋਂ ਲਾਪਤਾ ਸਨ ਮ੍ਰਿਤਕ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ ਮੁਲਜ਼ਮ ਦਾ ਪਿਤਾ, 21 ਸਾਲਾ ਭੈਣ ਅਤੇ 14 ਸਾਲਾ ਭਾਣਜੀ ਸ਼ਾਮਲ ਹਨ। ਇਹ ਤਿੰਨੋਂ ਜਣੇ 2 ਜਨਵਰੀ ਤੋਂ ਲਾਪਤਾ ਸਨ, ਜਿਸ ਸਬੰਧੀ ਪਰਿਵਾਰ ਨੇ ਪੁਲਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਵੀ ਦਰਜ ਕਰਵਾਈ ਸੀ। ਪੁਲਸ ਲਗਾਤਾਰ ਇਨ੍ਹਾਂ ਦੀ ਭਾਲ ਕਰ ਰਹੀ ਸੀ ਪਰ ਸੋਮਵਾਰ ਨੂੰ ਸੂਚਨਾ ਮਿਲੀ ਕਿ ਇਨ੍ਹਾਂ ਦੀਆਂ ਲਾਸ਼ਾਂ ਪਿੰਡ ਦੇ ਹੀ ਇੱਕ ਖੂਹ ਵਿੱਚ ਪਈਆਂ ਹਨ।
ਇਹ ਵੀ ਪੜ੍ਹੋ- 5 ਜਨਵਰੀ ਤੋਂ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗਾ ਪੈਸਾ ਹੀ ਪੈਸਾ
ਮੁਲਜ਼ਮ ਦੀ ਭਾਲ 'ਚ ਜੁਟੀ ਪੁਲਸ
ਪੁਲਸ ਨੇ ਦੱਸਿਆ ਕਿ ਮੁਲਜ਼ਮ ਦਾ ਨਾਮ ਮੁਕੇਸ਼ ਹੈ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਮੁਕੇਸ਼ ਮਾਨਸਿਕ ਤੌਰ 'ਤੇ ਬਿਮਾਰ ਸੀ ਅਤੇ ਉਸ ਦਾ ਅਕਸਰ ਆਪਣੇ ਪਿਤਾ ਨਾਲ ਲੜਾਈ-ਝਗੜਾ ਰਹਿੰਦਾ ਸੀ। ਹੈਰਾਨੀਜਨਕ ਗੱਲ ਇਹ ਹੈ ਕਿ ਇਸ ਤੀਹਰੇ ਕਤਲਕਾਂਡ ਤੋਂ ਤਿੰਨ ਦਿਨ ਪਹਿਲਾਂ ਉਸ ਨੇ ਆਪਣੇ ਛੋਟੇ ਭਰਾ ਨੂੰ ਵੀ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਘਰ ਵਿੱਚ ਕਾਫ਼ੀ ਕਲੇਸ਼ ਚੱਲ ਰਿਹਾ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਪਰਿਵਾਰ ਦੀ ਸ਼ਿਕਾਇਤ 'ਤੇ ਮੁਕੇਸ਼ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਫਰਾਰ ਹੈ ਅਤੇ ਪੁਲਸ ਦੀਆਂ ਟੀਮਾਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ। ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਸ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ- ਭਾਰਤ 'ਚ ਬੰਦ ਹੋਣ ਵਾਲੀ ਹੈ Innova! ਸਾਹਮਣੇ ਆਈ ਵੱਡੀ ਵਜ੍ਹਾ
ਅਗਲੇ 3 ਦਿਨਾਂ ਲਈ IMD ਦਾ ਅਲਰਟ! ਪੰਜਾਬ ਸਣੇ ਉੱਤਰੀ ਭਾਰਤ 'ਚ 11 ਜਨਵਰੀ ਤੱਕ ਛਾਈ ਰਹੇਗੀ ਸੰਘਣੀ ਧੁੰਦ
NEXT STORY