ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਪੱਨਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਆਦਿਵਾਸੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਕਥਿਤ ਤੌਰ 'ਤੇ ਉਨ੍ਹਾਂ ਦੇ ਹੀ ਭਾਈਚਾਰੇ ਦੇ ਲੋਕਾਂ ਨੇ ਪੁਰਾਣੀ ਰੰਜਿਸ਼ ਦੇ ਕਾਰਨ ਡੰਡਿਆਂ ਨਾਲ ਕੁੱਟ ਕੁੱਟ ਕੇ ਹੱਤਿਆ ਕਰ ਦਿੱਤੀ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਕੀਤੇ ਗਏ ਇਸ ਹਮਲੇ ਦੇ ਸਿਲਸਿਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਏਐੱਸਪੀ ਆਰਤੀ ਸਿੰਘ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈਡਕੁਆਰਟਰ ਤੋਂ ਤਕਰੀਬਨ 75 ਕਿਲੋਟਮੀਰ ਦੂਰ ਕਧਵਾ ਪਿੰਡ ਵਿਚ ਹੋਈ, ਜਦੋਂ ਡੰਡਿਆ ਨਾਲ ਲੈਸ ਲੋਕਾਂ ਦੇ ਇਕ ਸਮੂਹ ਨੇ ਪੁਰਾਣੀ ਰੰਜਿਸ਼ ਕਾਰਨ ਇਕ ਪਰਿਵਾਰ ਦੇ ਤਿੰਨ ਮੈਂਬਰਾਂ 'ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ।
ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਰਜੁਨ ਸਿੰਘ (60), ਉਸ ਦੇ ਬੇਟੇ ਗੋਵਿੰਦ (30) ਤੇ ਉਸ ਦੇ ਰਿਸ਼ਤੇਦਾਰ ਧੂਪ ਸਿੰਘ (45) ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਘਾਤਕ ਹਮਲੇ ਦੇ ਦੋ ਮੁੱਖ ਮੁਲਜ਼ਮਾਂ ਵਿਚ ਇਕ ਤਿਲਕ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਮਗਰੋਂ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਪ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪਿੰਡ ਵਿਚ ਤਣਾਅ ਦਾ ਮਾਹੌਲ ਹੈ ਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਦੇ ਲਈ ਉਥੇ ਭਾਰੀ ਪੁਲਸ ਬਲ ਤਾਇਨਾਤ ਹੈ। ਸਿੰਘ ਨੇ ਦੱਸਿਆ ਕਿ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।
ਸ਼ਿਮਲਾ 'ਚ ਸਕ੍ਰਬ ਟਾਈਫਸ ਕਾਰਨ ਪਹਿਲੀ ਮੌਤ, 91 ਸਾਲਾ ਵਿਅਕਤੀ ਨੇ ਹਸਪਤਾਲ 'ਚ ਤੋੜਿਆ ਦਮ
NEXT STORY