ਨੈਸ਼ਨਲ ਡੈਸਕ : ਬਿਹਾਰ ਦੇ ਪਟਨਾ ਜ਼ਿਲ੍ਹੇ ਵਿਚ ਇਕ ਸ਼ੈਲਟਰ ਹੋਮ ਵਿਚ ਜ਼ਹਿਰੀਲਾ ਭੋਜਨ ਖਾਣ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਬੀਮਾਰ ਹੋ ਗਏ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪਟਨਾ ਦੇ ਜ਼ਿਲ੍ਹਾ ਮੈਜਿਸਟਰੇਟ ਚੰਦਰਸ਼ੇਖਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ 7 ਨਵੰਬਰ ਨੂੰ ਸ਼ਾਸਤਰੀ ਨਗਰ ਥਾਣਾ ਖੇਤਰ ਦੇ ਪਟੇਲ ਨਗਰ ਇਲਾਕੇ 'ਚ ਸਥਿਤ ਅਪਾਹਜ ਮਹਿਲਾ ਆਸ਼ਾ ਗ੍ਰਹਿ 'ਚ ਨਾਸ਼ਤਾ ਕਰਨ ਤੋਂ ਬਾਅਦ ਇਹ ਲੋਕ ਕਥਿਤ ਤੌਰ 'ਤੇ ਬੀਮਾਰ ਹੋ ਗਏ ਸਨ।
ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪਟਨਾ ਮੈਡੀਕਲ ਕਾਲਜ ਅਤੇ ਹਸਪਤਾਲ (ਪੀਐੱਮਸੀਐੱਚ) ਲਿਜਾਇਆ ਗਿਆ, ਜਿੱਥੇ 7 ਨਵੰਬਰ ਨੂੰ ਇਕ 24 ਸਾਲਾ ਔਰਤ, 10 ਨਵੰਬਰ ਨੂੰ ਇਕ ਲੜਕੀ ਅਤੇ ਬੁੱਧਵਾਰ ਸ਼ਾਮ ਨੂੰ ਇਕ 12 ਸਾਲਾ ਲੜਕੀ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਸ਼ੈਲਟਰ ਹੋਮ ਦੇ 13 ਹੋਰ ਲੋਕ 7 ਨਵੰਬਰ ਤੋਂ 11 ਨਵੰਬਰ ਦੇ ਵਿਚਕਾਰ ਬੀਮਾਰ ਹੋ ਗਏ ਸਨ ਅਤੇ ਸਾਰਿਆਂ ਨੂੰ ਤੁਰੰਤ ਪੀਐੱਮਸੀਐੱਚ ਲਿਜਾਇਆ ਗਿਆ ਸੀ, ਹਾਲਾਂਕਿ ਉਨ੍ਹਾਂ ਵਿੱਚੋਂ ਤਿੰਨ ਨੂੰ ਛੁੱਟੀ ਦੇ ਦਿੱਤੀ ਗਈ ਹੈ, ਸੱਤ ਦਾ ਅਜੇ ਵੀ ਇਲਾਜ ਕੀਤਾ ਜਾ ਰਿਹਾ ਹੈ। ਉਕਤ ਸ਼ੈਲਟਰ ਹੋਮ ਰਾਜ ਦੇ ਸਮਾਜ ਭਲਾਈ ਵਿਭਾਗ ਦੁਆਰਾ ਕੰਟਰੋਲ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : 'ਗੈਸ ਚੈਂਬਰ' ਬਣੀ ਦਿੱਲੀ 'ਚ ਇਨ੍ਹਾਂ ਗੱਡੀਆਂ ਖ਼ਿਲਾਫ਼ ਸਖ਼ਤ ਐਕਸ਼ਨ ਜ਼ਰੂਰੀ, CAQM ਨੇ ਸੂਬਿਆਂ ਨੂੰ ਦਿੱਤੀ ਸਲਾਹ
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ, “ਘਟਨਾ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ (ਏਡੀਐੱਮ) ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਸੌਂਪੇਗੀ। ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾਕਟਰ ਦੀ ਵੱਡੀ ਲਾਪਰਵਾਹੀ, ਗਲਤ ਆਪ੍ਰੇਸ਼ਨ ਕਰ ਖਰਾਬ ਕਰ'ਤੀ ਬੱਚੇ ਦੀ ਜ਼ਿੰਦਗੀ
NEXT STORY