ਨੈਸ਼ਨਲ ਡੈਸਕ : ਬਿਹਾਰ 'ਚ ਸਹਰਸਾ ਜ਼ਿਲ੍ਹੇ ਦੇ ਸਦਰ ਇਲਾਕੇ 'ਚ ਚੱਲਦੀ ਕਾਰ 'ਚ ਤਿੰਨ ਵਿਅਕਤੀਆਂ ਨੇ ਕਥਿਤ ਤੌਰ 'ਤੇ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਲੜਕੀ ਦੇ ਰੌਲਾ ਪਾਉਣ 'ਤੇ ਮੁਲਜ਼ਮ ਗੱਡੀ ਵਿਚ ਜ਼ੋਰ ਨਾਲ ਮਿਊਜ਼ਿਕ ਵਜਾ ਦਿੰਦੇ ਸਨ ਤਾਂ ਕਿ ਪੀੜਤਾ ਦੀ ਆਵਾਜ਼ ਬਾਹਰ ਨਾ ਜਾ ਸਕੇ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।
ਸਹਰਸਾ ਦੇ ਐੱਸ. ਪੀ. ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ, ਮੰਗਲਵਾਰ 16 ਸਤੰਬਰ ਨੂੰ ਸਦਰ ਥਾਣਾ ਮੁਖੀ ਨੂੰ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਦੀ ਸੂਚਨਾ ਮਿਲੀ ਸੀ। ਬਿਆਨ ਮੁਤਾਬਕ ਪੀੜਤਾ ਦਾ ਤੁਰੰਤ ਮੈਡੀਕਲ ਕਰਵਾਇਆ ਗਿਆ। ਹਾਲਾਂਕਿ, ਡਾਕਟਰਾਂ ਨੂੰ ਕਿਸੇ ਕਿਸਮ ਦਾ 'ਬਾਹਰੀ ਜ਼ਖ਼ਮ' ਨਜ਼ਰ ਨਹੀਂ ਆਇਆ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਬੁਲਡੋਜ਼ਰ ਐਕਸ਼ਨ 'ਤੇ ਲਾਈ ਰੋਕ, ਜਮੀਅਤ ਦੀ ਪਟੀਸ਼ਨ 'ਤੇ 1 ਅਕਤੂਬਰ ਤੱਕ ਜਾਰੀ ਕੀਤਾ ਇਹ ਹੁਕਮ
ਬਿਆਨ ਮੁਤਾਬਕ, ਇਸ ਘਟਨਾ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਦਰ ਉਪ ਮੰਡਲ ਪੁਲਸ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾਈ ਗਈ ਸੀ। ਇਸ ਟੀਮ ਨੇ ਇਕ ਮੁਲਜ਼ਮ ਅਜੀਤ ਕੁਮਾਰ ਵਾਸੀ ਸਦਰ ਥਾਣਾ ਖੇਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਵਾਰਦਾਤ ਵਿਚ ਵਰਤੀ ਗਈ ਗੱਡੀ (ਸਕਾਰਪੀਓ) ਬਰਾਮਦ ਕਰ ਲਈ ਗਈ ਹੈ।
ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਗਿਆ ਹੈ। ਸਹਰਸਾ ਦੇ ਐੱਸ. ਪੀ. ਹਿਮਾਂਸ਼ੂ ਨੇ ਦੱਸਿਆ, ਜਾਂਚਕਰਤਾ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਨ, ਜਿਸ ਵਿਚ ਇਹ ਵੀ ਸ਼ਾਮਲ ਹੈ ਕਿ ਇਹ ਅਪਰਾਧ ਬੰਦੂਕ ਦੀ ਨੋਕ 'ਤੇ ਕੀਤਾ ਗਿਆ ਸੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ। ਸਹਰਸਾ ਦੇ ਐੱਸ. ਪੀ. ਦਫ਼ਤਰ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਪੀੜਤ ਅਤੇ ਮੁਲਜ਼ਮ ਇੱਕੋ ਇਲਾਕੇ ਦੇ ਵਸਨੀਕ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਕਰੀ ਪਾਲਣ ਲਈ ਮਿਲ ਰਿਹੈ 50 ਲੱਖ ਰੁਪਏ ਤੱਕ ਦਾ Loan, ਜਾਣੋ ਕਿਵੇਂ ਕਰਨਾ ਹੈ ਅਪਲਾਈ
NEXT STORY