ਸ੍ਰੀਨਗਰ (ਭਾਸ਼ਾ)-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿਚ ਅੱਤਵਾਦ ਵਿਰੋਧੀ ਮੁਹਿੰਮ ਵਿਚ ਵੀਰਵਾਰ ਨੂੰ ਸੁਰੱਖਿਆ ਫੋਰਸ ਦੇ 3 ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦ ਵਿਰੁੱਧ ਕਾਰਵਾਈ 7ਵੇਂ ਦਿਨ ਵੀ ਜਾਰੀ ਰਹੀ, ਜੋ ਕਿ ਇਸ ਸਾਲ ਹੁਣ ਤੱਕ ਦਾ ਸਭ ਤੋਂ ਲੰਬਾ ਆਪ੍ਰੇਸ਼ਨ ਹੈ। ਫੌਜ ਦੇ ਉੱਤਰੀ ਕਮਾਂਡਰ ਲੈਫਟੀਨੈਂਟ ਜਨਰਲ ਪ੍ਰਤੀਕ ਸ਼ਰਮਾ ਨੇ ਦੱਖਣੀ ਕਸ਼ਮੀਰ ਵਿਚ ਸੁਰੱਖਿਆ ਸਥਿਤੀ ਅਤੇ ਅੱਤਵਾਦ ਵਿਰੋਧੀ ਤੰਤਰ ਦੀ ਸਮੀਖਿਆ ਕੀਤੀ ਅਤੇ ਨਾਲ ਹੀ ਉਨ੍ਹਾਂ ਨੂੰ ਜਾਰੀ ਮੁਹਿੰਮ ਦੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸਵੇਰੇ ਹੋਈ ਗੋਲੀਬਾਰੀ ਵਿਚ 3 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ, ਜਿਸ ਨਾਲ ਜ਼ਖਮੀ ਸੁਰੱਖਿਆ ਕਰਮਚਾਰੀਆਂ ਦੀ ਕੁੱਲ ਗਿਣਤੀ 7 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫੋਰਸ ਸੰਘਣੇ ਜੰਗਲੀ ਖੇਤਰਾਂ ਵਿਚ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਹੈਲੀਕਾਪਟਰਾਂ ਸਮੇਤ ਸਾਰੇ ਸਾਧਨਾਂ ਦੀ ਵਰਤੋਂ ਕਰ ਰਹੀ ਹੈ।
ਦੱਖਣੀ ਕਸ਼ਮੀਰ ਦੇ ਅਖਲ ਜ਼ਿਲੇ ਦੇ ਜੰਗਲੀ ਖੇਤਰ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਇਕ ਖਾਸ ਸੂਚਨਾ ਤੋਂ ਬਾਅਦ ਸੁਰੱਖਿਆ ਫੋਰਸ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।
ਗੋਰਖਪੁਰ ਏਅਰਪੋਰਟ ਦੇ ਰਨਵੇਅ ’ਤੇ DSC ਜਵਾਨ ਨੇ ਖੁਦ ਨੂੰ ਮਾਰੀ ਗੋਲੀ
NEXT STORY