ਰਾਏਬਰੇਲੀ - ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਵਿੱਚ ਸਲੋਨ ਕੋਤਵਾਲੀ ਇਲਾਕੇ ਵਿੱਚ ਇੱਕ ਟਰੱਕ ਨੇ ਸਾਈਕਲ ਸਵਾਰ ਤਿੰਨ ਵਿਦਿਆਰਥਣਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਮੁਤਾਬਕ ਵਿਦਿਆਰਥੀ ਸ਼ੈਲਜਾ (16), ਕੰਚਨ (17) ਅਤੇ ਆਰਤੀ ਸ਼ਨੀਵਾਰ ਸਵੇਰੇ ਸਾਈਕਲ 'ਤੇ ਸਕੂਲ ਜਾ ਰਹੀਆਂ ਸਨ। ਜਿਉਂ ਹੀ ਵਿਦਿਆਰਥੀ ਪਿਆਰੇਪੁਰ ਮੋੜ ਕੋਲ ਪਹੁੰਚੀਆਂ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ - ਪਾਲੀਗ੍ਰਾਫ਼ ਟੈਸਟ ਨੇ ਉਲਝਾਇਆ ਕੋਲਕਾਤਾ ਮਾਮਲਾ: ਹੋਇਆ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ
ਪੁਲਸ ਨੇ ਦੱਸਿਆ ਕਿ ਇਸ ਟੱਕਰ 'ਚ ਸ਼ੈਲਜਾ ਦੀ ਮੌਕੇ 'ਤੇ ਮੌਤ ਹੋ ਗਈ। ਬਾਕੀ ਦੋ ਵਿਦਿਆਰਥਣਾਂ ਨੂੰ ਗੰਭੀਰ ਹਾਲਤ ਵਿੱਚ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਤੋਂ ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਰਾਏਬਰੇਲੀ-ਪ੍ਰਤਾਪਗੜ੍ਹ ਰੋਡ 'ਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਬਾਅਦ ਵਿੱਚ ਸਕੂਲੀ ਵਿਦਿਆਰਥਣਾਂ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਈਆਂ। ਇਸ ਦੌਰਾਨ ਕਾਫੀ ਦੇਰ ਤੱਕ ਆਵਾਜਾਈ ਪ੍ਰਭਾਵਿਤ ਰਹੀ। ਬਾਅਦ 'ਚ ਸਲੋਹ ਥਾਣਾ ਇੰਚਾਰਜ ਪ੍ਰਦੀਪ ਕੁਮਾਰ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਪਿੰਡ ਵਾਸੀਆਂ ਅਤੇ ਵਿਦਿਆਰਥਣਾਂ ਨੂੰ ਸਮਝਾ ਕੇ ਜਾਮ ਨੂੰ ਸ਼ਾਂਤ ਕਰਵਾਇਆ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਟਰੱਕ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਹਾਥਰਸ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ 17 ਹੋਈ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਵੇਗੀ ਸਰਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਲੀਗ੍ਰਾਫ਼ ਟੈਸਟ ਨੇ ਉਲਝਾਇਆ ਕੋਲਕਾਤਾ ਮਾਮਲਾ: ਹੋਇਆ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ
NEXT STORY