ਨਵੀਂ ਦਿੱਲੀ (ਨਵੋਦਿਆ ਟਾਈਮਜ਼)- ਜੀ-20 ਸਿਖਰ ਸੰਮੇਲਨ ਤੋਂ ਠੀਕ ਪਹਿਲਾਂ ਉੱਤਰੀ ਜ਼ਿਲ੍ਹੇ ਦੀ ਸਪੈਸ਼ਲ ਸਟਾਫ਼ ਪੁਲਸ ਨੇ ਪੁਰਾਣੀ ਦਿੱਲੀ ਤੋਂ ਖ਼ਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ ਜਥੇਬੰਦੀ ਦੇ 3 ਹਮਾਇਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਰੁਪਿੰਦਰ ਜੀਤ ਸਿੰਘ, ਅਮਨ ਸ਼ਰਮਾ ਅਤੇ ਸ਼ਗੁਨਪ੍ਰੀਤ ਸਿੰਘ ਵਜੋਂ ਹੋਈ ਹੈ। ਰੁਪਿੰਦਰ ਇਕ ਟੈਟੂ ਕਲਾਕਾਰ ਹੈ। ਸਪੈਸ਼ਲ ਸੈੱਲ, ਸਥਾਨਕ ਪੁਲਸ ਅਤੇ ਆਈ. ਬੀ. ਆਦਿ ਦੀ ਸਾਂਝੀ ਟੀਮ ਤਿੰਨਾਂ ਤੋਂ ਪੁੱਛਗਿੱਛ ਕਰ ਰਹੀ ਹੈ। ਸੁਰੱਖਿਆ ਏਜੰਸੀਆਂ ਤਿੰਨਾਂ ਦੀ ਗ੍ਰਿਫਤਾਰੀ ਨੂੰ ਬਹੁਤ ਅਹਿਮ ਮੰਨ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗੈਰ-ਕਾਨੂੰਨੀ ਢੰਗ ਨਾਲ ਬਣ ਰਹੀ Scotch-Whiskey, ਆਬਕਾਰੀ ਤੇ ਕਰ ਵਿਭਾਗ ਨੇ ਕੀਤੇ ਵੱਡੇ ਖ਼ੁਲਾਸੇ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਪੈਸ਼ਲ ਸਟਾਫ ਦੀ ਟੀਮ ਨੂੰ ਪੁਰਾਣੀ ਦਿੱਲੀ ਇਲਾਕੇ ’ਚ ਤਿੰਨਾਂ ਦੇ ਆਉਣ ਦੀ ਸੂਚਨਾ ਮਿਲੀ ਸੀ। ਪੁਲਸ ਟੀਮ ਨੇ ਤਿੰਨਾਂ ਦੇ ਮੋਬਾਈਲ ਫ਼ੋਨ ਅਤੇ ਆਈ. ਪੀ. ਐਡਰੈੱਸ ਜ਼ਬਤ ਕਰ ਲਏ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਤਿੰਨਾਂ ਕੋਲੋਂ ਬਰਾਮਦ ਕੀਤੇ ਗਏ ਮੋਬਾਈਲ ਫ਼ੋਨਾਂ ਅਤੇ ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤਿਆਂ ਦੀ ਕਾਲ ਡਿਟੇਲ ਦੀ ਜਾਂਚ ਕੀਤੀ ਜਾ ਰਹੀ ਹੈ। ਅਸੀਂ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਬਾਰੇ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਹ ਪੁਰਾਣੀ ਦਿੱਲੀ ਵਿਚ ਕਿਸ ਨੂੰ ਮਿਲਣ ਅਤੇ ਕਿਸ ਮਕਸਦ ਨਾਲ ਆਏ ਸਨ?
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ 'ਚ ਲੋੜੀਂਦੇ ਅੱਤਵਾਦੀ ਦੀ PoK 'ਚ ਹੋਈ ਮੌਤ, ਮਸਜਿਦ ਦੇ ਅੰਦਰ ਗੋਲ਼ੀਆਂ ਮਾਰ ਕੇ ਕਤਲ
NEXT STORY