ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ ਦੇ ਕਬਜ਼ੇ 'ਚੋਂ ਇਕ ਐੱਸ.ਐੱਲ.ਆਰ., ਇਕ ਪਿਸਤੌਲ ਤੇ ਗ੍ਰੇਨੇਡ ਵੀ ਬਰਾਮਦ ਕੀਤੇ ਗਏ ਹਨ। ਸੂਤਰਾਂ ਮੁਤਾਬਕ ਸਰਚ ਅਭਿਆਨ ਜਾਰੀ ਹੈ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਵੀ ਸੁਰੱਖਿਆ ਬਲਾਂ ਨੇ ਬਾਂਦੀਪੁਰਾ ਜ਼ਿਲੇ 'ਚ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਇਸ ਦੌਰਾਨ ਇਕ ਕਮਾਂਡੋ ਵੀ ਸ਼ਹੀਦ ਹੋ ਗਿਆ ਸੀ ਤੇ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ ਸਨ। ਸੁਰੱਖਿਆ ਬਲਾਂ ਨੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਜਕੀਰਉਰ ਰਹਿਮਾਨ ਲਖਵੀ ਦੇ ਭਾਂਜੇ ਸਮੇਤ ਲਸ਼ਕਰ ਦੇ ਪੰਜ ਅੱਤਵਾਦੀਆਂ ਨੂੰ ਵੀ ਢੇਰ ਕੀਤਾ ਸੀ।
ਰਾਖਵੇਂਕਰਨ ਨੂੰ ਲੈ ਕੇ ਕਾਂਗਰਸ ਤੇ ਪਾਟੀਦਾਰਾਂ 'ਚ ਬਣੀ ਸਹਿਮਤੀ
NEXT STORY