ਨੈਸ਼ਨਲ ਡੈਸਕ : ਊਧਮਪੁਰ-ਕਠੂਆ ਇਲਾਕੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਮੁੱਠਭੇੜ ਉਦੋਂ ਸ਼ੁਰੂ ਹੋਈ ਜਦੋਂ ਸੁਰੱਖਿਆ ਬਲਾਂ ਨੇ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਦੇ ਤਹਿਤ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਕਠੂਆ 'ਚ 3 ਅੱਤਵਾਦੀਆਂ ਨੂੰ ਮਾਰ ਦਿੱਤਾ।
ਸੂਤਰਾਂ ਨੇ ਦੱਸਿਆ ਕਿ ਕਾਰਵਾਈ ਜਾਰੀ ਹੈ। ਇਸ ਆਪਰੇਸ਼ਨ ਵਿੱਚ ਸੈਨਾ ਦੀ 1 ਪੈਰਾ, 22 ਗੜ੍ਹਵਾਲ ਰਾਈਫਲਜ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਲਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (SOG) ਸ਼ਾਮਲ ਹਨ। ਇਸ ਤੋਂ ਪਹਿਲਾਂ ਅੱਜ ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੀ ਰਾਖੀ ਕਰਨ ਵਾਲੇ ਬੀਐੱਸਐੱਫ ਨੇ ਕਿਹਾ ਕਿ ਜਵਾਨ ਹਾਈ ਅਲਰਟ 'ਤੇ ਹਨ। ਸਰਹੱਦ ਲਗਭਗ 3,323 ਕਿਲੋਮੀਟਰ ਤੱਕ ਫੈਲੀ ਹੋਈ ਹੈ, ਜੋ ਦੇਵਾਂ ਦੇਸ਼ਾਂ ਨੂੰ ਅਲੱਗ-ਅਲੱਗ ਖੇਤਰਾਂ ਵਿਚ ਵੰਡਦੀ ਹੈ, ਜਿਨ੍ਹਾਂ ਵਿਚ ਤਣਾਅ ਤੇ ਸੁਰੱਖਿਆ ਚੁਣੌਤੀਆਂ ਦਾ ਪੱਧਰ ਵੱਖੋ-ਵੱਖਰਾ ਹੈ।
iPhone 16 ਨੂੰ ਲੈ ਕੇ ਅਸ਼ਵਨੀ ਵੈਸ਼ਨਵ ਦਾ ਵੱਡਾ ਬਿਆਨ, ਆਖੀ ਇਹ ਗੱਲ
NEXT STORY