ਬੜਨਗਰ : ਮੱਧ ਪ੍ਰਦੇਸ਼ ਦੇ ਉੱਜੈਨ ਜ਼ਿਲ੍ਹੇ ਦੇ ਬੜਨਗਰ ਤਹਿਸੀਲ ਅਧੀਨ ਪੈਂਦੇ ਪਿੰਡ ਝਲਾਰੀਆ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਬੋਰਵੈੱਲ ਵਿੱਚ ਡਿੱਗੇ ਤਿੰਨ ਸਾਲਾ ਮਾਸੂਮ ਬੱਚੇ ਭਾਗੀਰਥ ਨੂੰ ਕਰੀਬ 24 ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਬਾਹਰ ਕੱਢ ਲਿਆ ਗਿਆ ਪਰ ਬਦਕਿਸਮਤੀ ਨਾਲ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ - Heavy Rainfall: ਅਗਲੇ 3 ਦਿਨ ਭਾਰੀ ਮੀਂਹ! ਕਈ ਸੂਬਿਆਂ 'ਚ ਡਿੱਗੇਗੀ ਬਿਜਲੀ, ਚੱਲਣਗੀਆਂ ਤੂਫ਼ਾਨੀ ਹਵਾਵਾਂ
ਘਟਨਾ ਦਾ ਵੇਰਵਾ
ਅਧਿਕਾਰਤ ਸੂਤਰਾਂ ਅਨੁਸਾਰ, ਰਾਜਸਥਾਨ ਦੇ ਪਾਲੀ ਖੇਤਰ ਦਾ ਰਹਿਣ ਵਾਲਾ ਇਹ ਮਾਸੂਮ ਬੱਚਾ ਵੀਰਵਾਰ ਸ਼ਾਮ ਨੂੰ ਖੇਡਦੇ ਹੋਏ ਅਚਾਨਕ ਖੁੱਲ੍ਹੇ ਬੋਰਵੈੱਲ ਵਿੱਚ ਡਿੱਗ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਬੱਚੇ ਨੂੰ ਬਚਾਉਣ ਲਈ ਪ੍ਰਸ਼ਾਸਨ ਅਤੇ ਰੈਸਕਿਊ ਟੀਮਾਂ ਨੇ ਦਿਨ-ਰਾਤ ਇੱਕ ਕਰ ਦਿੱਤਾ ਸੀ। ਇਸ ਮੁਹਿੰਮ ਦੌਰਾਨ SDRF ਅਤੇ NDRF ਦੇ ਜਵਾਨਾਂ ਨੇ ਮੋਰਚਾ ਸੰਭਾਲਿਆ। ਇੰਦੌਰ ਅਤੇ ਉੱਜੈਨ ਦੀਆਂ ਵਿਸ਼ੇਸ਼ ਟੀਮਾਂ ਨੇ ਸਾਂਝੇ ਤੌਰ 'ਤੇ ਕੰਮ ਕੀਤਾ।
ਇਹ ਵੀ ਪੜ੍ਹੋ - ਸਕੂਲਾਂ 'ਚ Reels ਤੇ ਸ਼ਾਰਟ ਵੀਡੀਓਜ਼ ਬਣਾਉਣ 'ਤੇ ਲੱਗੀ ਪਾਬੰਦੀ! ਦਿੱਲੀ ਸਰਕਾਰ ਵਲੋਂ ਜਾਰੀ ਸਖ਼ਤ ਹੁਕਮ
ਘਟਨਾ ਵਾਲੀ ਥਾਂ 'ਤੇ ਮੌਕੇ 'ਤੇ ਕਲੈਕਟਰ ਰੋਸ਼ਨ ਕੁਮਾਰ ਸਿੰਘ ਅਤੇ ਪੁਲਸ ਸੁਪਰਡੈਂਟ ਪ੍ਰਦੀਪ ਸ਼ਰਮਾ ਖੁਦ ਮੌਜੂਦ ਰਹੇ ਅਤੇ ਪੂਰੇ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ। ਸ਼ੁੱਕਰਵਾਰ ਸ਼ਾਮ ਨੂੰ ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢ ਕੇ ਤੁਰੰਤ ਐਂਬੂਲੈਂਸ ਰਾਹੀਂ ਬੜਨਗਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਇਸ ਮੰਦਭਾਗੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪੀੜਤ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਪਰਿਵਾਰ ਨੂੰ 4 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ - ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਥੁਰਾ ਦੇ ਠਾਕੁਰ ਬਾਂਕੇ ਬਿਹਾਰੀ ਮੰਦਰ ’ਚ ਨਵਾਂ ਨਿਯਮ ਲਾਗੂ
NEXT STORY