ਛਿੰਦਵਾੜਾ - ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ 'ਚ 3 ਸਾਲ ਦੇ ਮਾਸੂਮ ਬੱਚੇ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ ਹੈ। 3 ਸਾਲਾ ਬੱਚਾ ਘਰ ਦੇ ਬਾਹਰ ਖੜੀ ਇਕ ਖ਼ਰਾਬ ਕਾਰ ਵਿੱਚ ਖੇਡ ਰਿਹਾ ਸੀ। ਜਿਸ ਤੋਂ ਬਾਅਦ ਅਚਾਨਕ ਕਾਰ ਨੂੰ ਅੱਗ ਲੱਗ ਗਈ ਅਤੇ ਇਸ ਘਟਨਾ ਵਿੱਚ ਬੱਚੇ ਦੀ ਮੌਤ ਹੋ ਗਈ। ਇਹ ਘਟਨਾ ਪਿੰਡ ਸਜਾਵਾ ਦੀ ਹੈ। ਘਟਨਾ ਤੋਂ ਬਾਅਦ ਪਰਿਵਾਰ ਤੁਰੰਤ ਬੱਚੇ ਨੂੰ ਲੈ ਕੇ ਹਸਪਤਾਲ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ - ਅੱਤਵਾਦੀ ਹਮਲੇ 'ਚ ਮਾਰੇ ਗਏ ਰੋਹਿਤ ਮਸੀਹ ਦਾ ਹੋਇਆ ਅੰਤਿਮ ਸੰਸਕਾਰ, ਮਾਪਿਆਂ ਦਾ ਰੋ-ਰੋ ਬੁਰਾ ਹਾਲ
ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਮ੍ਰਿਤਕ ਅਭਿਸ਼ੇਕ ਦੇ ਪਿਤਾ ਬਾਜ਼ਾਰ ਗਏ ਹੋਏ ਸਨ ਅਤੇ ਮਾਂ ਖੇਤਾਂ 'ਚ ਕੰਮ ਕਰਨ ਗਈ ਹੋਈ ਸੀ। ਗੁਆਂਢੀਆਂ ਨੇ ਦੇਖਿਆ ਕਿ ਕਾਰ ਨੂੰ ਅੱਗ ਲੱਗੀ ਹੋਈ ਅਤੇ ਇਸ ਵਿੱਚ ਇੱਕ ਬੱਚਾ ਸੀ। ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਇਸ ਘਟਨਾ ਤੋਂ ਬਾਅਦ ਬੱਚੇ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਅਜੇ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਨਵ-ਵਿਆਹੁਤਾ ਦੀ ਭੇਦਭਰੇ ਹਾਲਾਤ ਚ’ ਮੌਤ, ਲੜਕੀ ਪਰਿਵਾਰ ਨੇ ਕਤਲ ਦੇ ਲਾਏ ਦੋਸ਼
ਗੱਡੀ ਨੂੰ ਅੱਗ ਕਿਵੇਂ ਲੱਗੀ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮਾਸੂਮ ਬੱਚੇ ਦੀ ਮੌਤ ਕਿਨ੍ਹਾਂ ਹਾਲਾਤਾਂ 'ਚ ਹੋਈ, ਇਸ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਹੋਵੇਗਾ। ਇਸ ਘਟਨਾ ਨੂੰ ਲੈ ਕੇ ਕਿਸੇ ਸਾਜ਼ਿਸ਼ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਸ ਅਜੇ ਵੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਸਰਕਾਰ ਨੇ 3 IPS ਅਧਿਕਾਰੀਆਂ ਦੇ ਕੀਤੇ ਤਬਾਦਲੇ, ਮਧੂਪ ਕੁਮਾਰ ਤਿਵਾਰੀ ਨੂੰ ਚੰਡੀਗੜ੍ਹ ਦਾ DGP ਕੀਤਾ ਨਿਯੁਕਤ
NEXT STORY