ਨੋਇਡਾ (ਭਾਸ਼ਾ) — ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਰਬੂਪੁਰਾ ਥਾਣਾ ਖੇਤਰ 'ਚ ਵੀਰਵਾਰ ਨੂੰ ਇਕ ਖੇਤ 'ਚ ਤਿੰਨ ਸਾਲ ਦੀ ਬੱਚੀ ਖੂਨ ਨਾਲ ਲੱਥਪੱਥ ਹਾਲਤ 'ਚ ਮਿਲੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਕੋਤਵਾਲੀ ਇੰਚਾਰਜ ਰਾਘਵੇਂਦਰ ਸਿੰਘ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬੱਚੀ ਨਾਲ ਬਲਾਤਕਾਰ ਕੀਤੇ ਜਾਣ ਦਾ ਖਦਸ਼ਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਲੜਕੀ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਇਸ ਸੂਬੇ 'ਚ ਪਹਿਲੀ ਵਾਰ 15 ਲੱਖ 54 ਹਜ਼ਾਰ ਤੋਂ ਵੱਧ ਨਵੇਂ ਵੋਟਰ ਪਾਉਣਗੇ ਵੋਟ
ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਨੂੰ ਕਸਬੇ ਦੇ ਚਾਮੁੰਡਾ ਮੰਦਿਰ ਮੋੜ 'ਤੇ ਫੁੱਲਾਂ ਦੇ ਖੇਤ 'ਚ ਇਕ ਲੜਕੀ ਬਿਨਾਂ ਕੱਪੜਿਆਂ ਤੋਂ ਖੜ੍ਹੀ ਹੋ ਕੇ ਰੋ ਰਹੀ ਸੀ। ਬੱਚੀ ਦੇ ਗੁਪਤ ਅੰਗ 'ਚੋਂ ਖੂਨ ਨਿਕਲ ਰਿਹਾ ਸੀ। ਲੜਕੀ ਦੇ ਰੋਣ ਦੀ ਆਵਾਜ਼ ਸੁਣ ਕੇ ਰਾਹਗੀਰਾਂ ਨੇ ਆਸਪਾਸ ਦੇ ਦੁਕਾਨਦਾਰਾਂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੜਕੀ ਦੇ ਮਾਤਾ-ਪਿਤਾ ਮਜ਼ਦੂਰ ਹਨ। ਡਰੀ ਅਤੇ ਸਹਿਮੀ ਹੋਈ ਬੱਚੀ ਕੁਝ ਕਹਿਣ ਦੀ ਹਾਲਤ ਵਿੱਚ ਨਹੀਂ ਸੀ।
ਇਹ ਵੀ ਪੜ੍ਹੋ - ਸੁਰੱਖਿਆ ਕਾਰਨਾਂ ਕਰਕੇ ਹਲਦਵਾਨੀ 'ਚ ਭਲਕੇ ਬੰਦ ਰਹਿਣਗੇ ਸਾਰੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਜੰਗਲ ਦਿੱਲੀ ਦੇ 'ਹਰੇ ਫੇਫੜੇ' ਹਨ, ਇਨ੍ਹਾਂ ਨੂੰ 'ਬਹਾਲ' ਕੀਤਾ ਜਾਵੇ: ਹਾਈਕੋਰਟ
NEXT STORY