ਨਵੀਂ ਦਿੱਲੀ : ਉੱਤਰੀ ਦਿੱਲੀ ਦੇ ਨਰੇਲਾ ਖੇਤਰ ਵਿੱਚ ਇੱਕ ਵਪਾਰੀ ਤੋਂ 20 ਲੱਖ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਸ ਦੇ ਡਿਪਟੀ ਕਮਿਸ਼ਨਰ (ਬਾਹਰ ਉੱਤਰੀ) ਨਿਧਿਨ ਵਾਲਸਨ ਨੇ ਕਿਹਾ ਕਿ ਕਾਰੋਬਾਰੀ ਤੋਂ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਸ਼ਿਕਾਇਤਕਰਤਾ ਦੇ ਮੋਬਾਈਲ 'ਤੇ ਕਿਸੇ ਅਣਪਛਾਤੇ ਨੰਬਰ ਤੋਂ ਕਾਲ ਅਤੇ ਵਾਇਸ ਮੈਸੇਜ ਕਰਕੇ 20 ਲੱਖ ਰੁਪਏ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ - ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਹੋ ਸਕਦੈ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਵਿੱਚੋਂ ਇੱਕ ਨੌਜਵਾਨ ਨੇ ਕਾਰੋਬਾਰੀ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਕੇ ਪੈਸੇ ਵਸੂਲਣ ਦੀ ਸਾਜ਼ਿਸ਼ ਰਚੀ ਸੀ। ਵਲਸਨ ਨੇ ਦੱਸਿਆ ਕਿ ਨਰੇਲਾ ਖੇਤਰ ਦੇ ਰਹਿਣ ਵਾਲੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਉਡਦੇ ਜਹਾਜ਼ 'ਚ ਪੈ ਗਿਆ ਭੜਥੂ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੇਪਾਲ 'ਚ ਬਾਲ ਵਿਆਹ ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ
NEXT STORY