ਨੈਸ਼ਨਲ ਡੈਸਕ : ਬਿਹਾਰ ਦੇ ਭਾਗਲਪੁਰ ਜ਼ਿਲੇ ਦੇ ਘੋਘਾ ਥਾਣਾ ਖੇਤਰ 'ਚ ਬੁੱਧਵਾਰ ਨੂੰ ਇਕ ਅਜਿਹਾ ਦਰਦਨਾਕ ਹਾਦਸਾ ਵਾਪਰਿਆ, ਜਿਸ ਨੇ ਪੂਰੇ ਇਲਾਕੇ ਨੂੰ ਸੋਗ ਵਿਚ ਡੁਬੋ ਦਿੱਤਾ। ਕਟਰੀਆ ਨਦੀ ਵਿੱਚ ਇਸ਼ਨਾਨ ਕਰਨ ਦੌਰਾਨ ਦੋ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਦਿੱਲੀ ਤੋਂ ਪਿੰਡ ਆਏ ਸਨ ਨੌਜਵਾਨ ਪ੍ਰਾਪਤ ਜਾਣਕਾਰੀ ਅਨੁਸਾਰ ਓਲਪੁਰਾ ਪਿੰਡ ਦੇ ਰਹਿਣ ਵਾਲੇ ਸ਼ਾਲੀਗਰਾਮ ਸਾਹ ਦੇ ਦੋ ਪੁੱਤਰ ਸੰਨੀ ਦਿਓਲ (24) ਅਤੇ ਬੌਬੀ ਦਿਓਲ (26) ਆਪਣੇ ਰਿਸ਼ਤੇਦਾਰ ਕ੍ਰਿਸ਼ਨ ਸਾਹ (25) ਨਾਲ ਬੁੱਧਵਾਰ ਸਵੇਰੇ ਕਟਰੀਆ ਨਦੀ 'ਚ ਨਹਾਉਣ ਗਏ ਸਨ।
ਇਹ ਨੌਜਵਾਨ ਲੰਬੇ ਸਮੇਂ ਤੋਂ ਦਿੱਲੀ ਵਿੱਚ ਕੰਮ ਕਰਦੇ ਸਨ ਅਤੇ ਹਾਲ ਹੀ ਵਿੱਚ ਆਪਣੇ ਪਿੰਡ ਇੱਕ ਰਿਸ਼ਤੇਦਾਰ ਦੇ ਘਰ ਕਿਸੇ ਮੰਗਲ ਕਾਰਜ (ਸਮਾਗਮ) ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ। ਨਹਾਉਂਦੇ ਸਮੇਂ ਤਿੰਨੋਂ ਨੌਜਵਾਨ ਅਤੇ ਉਨ੍ਹਾਂ ਦੇ ਨਾਲ ਮੌਜੂਦ ਇੱਕ ਔਰਤ ਅਚਾਨਕ ਸੰਤੁਲਨ ਵਿਗੜਨ ਕਾਰਨ ਡੂੰਘੇ ਪਾਣੀ ਵਿੱਚ ਚਲੇ ਗਏ ਅਤੇ ਡੁੱਬਣ ਲੱਗੇ। ਨਦੀ ਕੰਢੇ ਮੌਜੂਦ ਲੋਕਾਂ ਵੱਲੋਂ ਰੌਲਾ ਪਾਉਣ 'ਤੇ ਗੋਤਾਖੋਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਔਰਤ ਨੂੰ ਤਾਂ ਸੁਰੱਖਿਅਤ ਬਾਹਰ ਕੱਢ ਲਿਆ, ਪਰ ਤਿੰਨਾਂ ਨੌਜਵਾਨਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਕਈ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਗੋਤਾਖੋਰਾਂ ਨੇ ਨਦੀ ਵਿੱਚੋਂ ਤਿੰਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਅਤੇ ਹਸਪਤਾਲ ਭੇਜ ਦਿੱਤਾ ਗਿਆ। ਕਹਿਲਗਾਂਵ ਦੇ ਅਨੁਮੰਡਲ ਅਧਿਕਾਰੀ ਕ੍ਰਿਸ਼ਨਚੰਦਰ ਗੁਪਤਾ ਨੇ ਦੱਸਿਆ ਕਿ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
NEXT STORY