ਜੰਮੂ— ਆਬਕਾਰੀ ਵਿਭਾਗ ਨੇ ਪੰਜਾਬ ਤੋਂ ਇਕ ਟਰੱਕ 'ਚ ਲਿਆਂਦੇ ਜਾ ਰਹੇ 30 ਕਿਲੋਗ੍ਰਾਮ ਨਸ਼ੀਲੇ ਪਦਾਰਥ ਨੂੰ ਜ਼ਬਤ ਕਰ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਸਰਕਾਰੀ ਅਧਿਕਾਰੀਆਂ ਨੇ ਦਿੱਤੀ ਹੈ।
ਆਬਕਾਰੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਹੈ ਕਿ ਐਕਸਾਈਜ਼ ਅਧਿਕਾਰੀਆਂ ਨੇ ਵੀਰਵਾਰ ਨੂੰ ਜੰਮੂ ਤੋਂ 80 ਕਿਲੋਮੀਟਰ ਦੂਰ ਕਠੂਆ ਜ਼ਿਲੇ ਦੇ ਲਖਨਪੁਰ ਚੈੱਕਪੁਆਇੰਟ 'ਤੇ ਨਾਕਾ ਲਗਾਇਆ ਹੋਇਆ ਸੀ, ਜਿਥੇ ਉਨ੍ਹਾਂ ਨੇ ਇਕ ਟਰੱਕ ਨੂੰ ਰੋਕਿਆ ਤੇ ਤਲਾਸ਼ੀ ਦੌਰਾਨ ਟਰੱਕ 'ਚੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਅਧਿਕਾਰੀਆਂ ਨੇ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।
ਪਟਾਕਿਆਂ 'ਤੇ ਪਾਬੰਦੀ ਦੇ ਬਾਵਜੂਦ ਵੀ ਨਹੀਂ ਪਿਆ ਦਿੱਲੀ 'ਚ ਪ੍ਰਦੂਸ਼ਣ 'ਤੇ ਅਸਰ- ਅਧਿਐਨ
NEXT STORY