ਸਿਹੋਰ (ਭਾਸ਼ਾ) - ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਬੱਸ ਪਲਟਣ ਕਾਰਨ 30 ਲੋਕਾਂ ਦੇ ਜ਼ਖ਼ਮੀ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੇ ਸਬੰਧ ਵਿਚ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਰੇਹਤੀ ਥਾਣਾ ਖੇਤਰ ਦੇ ਡੇਲਵਾੜੀ ਪਿੰਡ 'ਚ ਉਸ ਸਮੇਂ ਵਾਪਰਿਆ, ਜਦੋਂ ਬੱਸ ਭੋਪਾਲ ਤੋਂ ਲਾਡਕੁਈ ਜਾ ਰਹੀ ਸੀ। ਇਸ ਬੱਸ ਵਿਚ ਬਹੁਤ ਸਾਰੀਆਂ ਸਵਾਰੀਆਂ ਸਵਾਰ ਸਨ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਇਸ ਦੇ ਨਾਲ ਹੀ ਰੇਹਟੀ ਥਾਣੇ ਦੇ ਸਬ-ਇੰਸਪੈਕਟਰ ਨੰਦਰਾਮ ਅਹੀਰਵਾਰ ਨੇ ਦੱਸਿਆ ਕਿ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਸੀ, ਜਿਸ ਕਾਰਨ ਬੱਸ ਪਲਟ ਗਈ। ਪਤਾ ਲੱਗਾ ਹੈ ਕਿ ਬੱਸ ਵਿੱਚ 35 ਸਵਾਰੀਆਂ ਸਵਾਰ ਸਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਘੱਟੋ-ਘੱਟ 30 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਨੇੜਲੇ ਸਿਹਤ ਕੇਂਦਰ 'ਚ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜ ਸਭਾ 'ਚ ਕਿਸਾਨਾਂ ਦੇ ਮੁੱਦੇ 'ਤੇ ਖੇਤੀਬਾੜੀ ਮੰਤਰੀ ਬੋਲੇ- 'ਮੈਨੂੰ ਨਾ ਛੇੜੋ, ਜੇਕਰ ਛੇੜਿਆ ਤਾਂ ਛੱਡਾਂਗਾ ਨਹੀਂ'
NEXT STORY