ਹਮੀਰਪੁਰ (ਵਾਰਤਾ)- ਹਿਮਾਚਲ ਪ੍ਰਦੇਸ਼ ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਉੱਥੇ ਜਲਦ ਹੀ 300 ਡਾਕਟਰਾਂ ਦੀ ਤਾਇਨਾਤੀ ਕੀਤੀ ਜਾਵੇਗੀ। ਸੂਬੇ ਦੇ ਸਿਹਤ ਸਕੱਤਰ ਸੁਭਾਸ਼ੀਸ਼ ਪਾਂਡਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ 'ਚ ਰੱਖਦਿਆਂ ਦੂਰ-ਦੁਰਾਡੇ ਦੇ ਸਿਹਤ ਕੇਂਦਰਾਂ 'ਚ ਪਹਿਲ ਦੇ ਆਧਾਰ ’ਤੇ ਡਾਕਟਰਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਇਕ ਹਫ਼ਤੇ ਦੇ ਅੰਦਰ-ਅੰਦਰ ਡਾਕਟਰਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕਰ ਦਿੱਤੇ ਜਾਣਗੇ। ਇਸ ਨਾਲ ਸਥਾਨਕ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ, ਜਿਨ੍ਹਾਂ ਨੂੰ ਮੈਡੀਕਲ ਕਰਮੀਆਂ ਅਤੇ ਡਾਕਟਰਾਂ ਦੀ ਕਮੀ ਤੋਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਅਧਿਕਾਰਤ ਸੂਤਰਾਂ ਅਨੁਸਾਰ ਇਸ ਸੰਬੰਦ 'ਚ ਵਿਭਾਗੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁਕੀ ਹੈ। ਸਿਹਤ ਸੰਗਠਨਾਂ 'ਚ ਕੁੱਲ 50 ਡਾਕਟਰਾਂ ਦੀ ਤਾਇਨਾਤੀ ਕੀਤੀ ਜਾਵੇਗੀ। ਸੂਬਾ ਸਰਕਾਰ ਵਲੋਂ ਨਵੇਂ ਸਿਹਤ ਕੇਂਦਰ ਖੋਲ੍ਹਣ ਅਤੇ ਕਈ ਮੌਜੂਦਾ ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕਰਨ ਦੀ ਵੀ ਮਨਜ਼ੂਰੀ ਪ੍ਰਦਾਨ ਕੀਤੀ ਜਾ ਰਹੀ ਹੈ। ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਦੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ 'ਚ ਡਾਕਟਰਾਂ ਦੀ ਭਾਰੀ ਘਾਟ ਹੈ। ਇਸ ਨਾਲ ਰੋਗੀਆਂ ਨੂੰ ਸਾਧਾਰਣ ਇਲਾਜ ਕਰਵਾਉਣ ਲਈ ਵੀ ਜ਼ਿਲ੍ਹਾ ਅਤੇ ਮੈਡੀਕਲ ਕਾਲਜ ਜਾਣਾ ਪੈਂਦਾ ਹੈ। ਸੂਬੇ 'ਚ ਕਈ ਅਜਿਹੇ ਸਿਹਤ ਕੇਂਦਰ ਹਨ, ਜਿੱਥੇ ਇਕ ਵੀ ਡਾਕਟਰ ਨਹੀਂ ਹੈ ਅਤੇ ਰੋਗੀਆਂ ਦਾ ਇਲਾਜ ਫਾਰਮਾਸਿਸਟਾਂ ਵਲੋਂ ਕੀਤਾ ਜਾਂਦਾ ਹੈ। ਹਾਈ ਕੋਰਟ ਤੋਂ ਮਨਜ਼ੂਰੀ ਪ੍ਰਾਪਤ ਹੋਣ ਤੋਂ ਬਾਅਦ ਸੂਬੇ ਦੇ ਸਿਹਤ ਵਿਭਾਗ ਨੇ ਮੈਡੀਕਲ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ। ਅਟਲ ਯੂਨੀਵਰਸਿਟੀ ਮੰਡੀ ਵੱਲੋਂ ਐੱਮ.ਬੀ.ਬੀ.ਐੱਸ. ਸਿਖਿਆਰਥੀ ਡਾਕਟਰਾਂ ਲਈ ਲਿਖਤੀ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਲੋਕ ਸੇਵਾ ਕਮਿਸ਼ਨ ਵੱਲੋਂ ਰਾਜ 'ਚ 200 ਹੋਰ ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਪਿਛਲੇ ਦੋ ਮਹੀਨਿਆਂ 'ਚ ਹੋਈਆਂ ਸਾਰੀਆਂ ਕੈਬਨਿਟ ਮੀਟਿੰਗਾਂ 'ਚ 5 ਤੋਂ 7 ਨਵੇਂ ਸਿਹਤ ਕੇਂਦਰ ਖੋਲ੍ਹਣ ਜਾਂ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। ਅਜਿਹੀ ਸਥਿਤੀ 'ਚ ਉਨ੍ਹਾਂ ਸੰਸਥਾਵਾਂ 'ਚ ਡਾਕਟਰਾਂ ਅਤੇ ਹੋਰ ਮੈਡੀਕਲ ਕਰਮਚਾਰੀਆਂ ਦੀ ਵੀ ਜ਼ਰੂਰਤ ਹੋਵੇਗੀ।
ਛੱਤੀਸਗੜ੍ਹ 'ਚ 5 ਨਕਸਲੀਆਂ ਨੇ ਕੀਤਾ ਆਤਮਸਮਰਪਣ
NEXT STORY