ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਦਿੱਲੀ 'ਚ ਕੋਰੋਨਾ ਵਾਇਰਸ ਪਾਜ਼ੇਟਿਵ ਕੇਸ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਹੁਣ ਦਿੱਲੀ 'ਚ ਤਿੰਨ ਹਜ਼ਾਰ ਨਵੇਂ ਕੋਰੋਨਾ ਕੇਸ ਦੇ ਨਾਲ ਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 60 ਹਜ਼ਾਰ ਦੇ ਕਰੀਬ ਪਹੁੰਚ ਚੁੱਕੀ ਹੈ। ਦਿੱਲੀ 'ਚ ਹਰ ਦਿਨ ਹਜ਼ਾਰਾਂ ਦੀ ਗਿਣਤੀ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਦਿੱਲੀ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਤਿੰਨ ਹਜ਼ਾਰ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 59,746 ਹੋ ਚੁੱਕੀ ਹੈ।
ਦਿੱਲੀ 'ਚ ਕੋਰੋਨਾ ਵਾਇਰਸ ਦੇ ਕਾਰਨ ਹੋਣ ਵਾਲੀ ਮੌਤ ਦੇ ਅੰਕੜੇ 'ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ 'ਚ ਕੋਰੋਨਾ ਵਾਇਰਸ ਦੇ ਕਾਰਨ 63 ਹੋਰ ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਦਿੱਲੀ 'ਚ ਹੁਣ ਤੱਕ 2175 ਮਰੀਜ਼ਾਂ ਦੀ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੌਰਾਨ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਰਿਕਵਰ ਵੀ ਹੋ ਰਹੇ ਹਨ। ਦਿੱਲੀ 'ਚ ਪਿਛਲੇ 24 ਘੰਟਿਆਂ 'ਚ 1719 ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਹੋਇਆ ਹੈ। ਦਿੱਲੀ 'ਚ ਹੁਣ ਤੱਕ 33,013 ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਹੋ ਚੁੱਕਿਆ ਹੈ। ਹੋਮ ਆਈਸੋਲੇਸ਼ਨ 'ਚ ਫਿਲਹਾਲ 12106 ਮਰੀਜ਼ ਹਨ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਫਿਲਹਾਲ 24558 ਐਕਟਿਵ ਕੋਰੋਨਾ ਵਾਇਰਸ ਦੇ ਮਰੀਜ਼ ਹਨ। ਪਿਛਲੇ 24 ਘੰਟਿਆਂ 'ਚ ਦਿੱਲੀ 'ਚ 18,105 ਲੋਕਾਂ ਦਾ ਟੈਸਟ ਕੀਤਾ ਗਿਆ ਹੈ। ਕਿਸੇ ਵੀ ਦਿਨ 'ਚ ਕੀਤੇ ਜਾਣ ਵਾਲੇ ਸੈਂਪਲ ਟੈਸਟ ਦਾ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਹੁਣ ਤੱਕ ਦਿੱਲੀ 'ਚ ਕੁੱਲ 370014 ਟੈਸਟ ਹੋ ਚੁੱਕੇ ਹਨ।
ਦਿੱਲੀ ਪੀ. ਡਬਲਿਊ. ਡੀ. ਦਾ ਫੈਸਲਾ, ਮਾਨਸੂਨ 'ਚ ਛੁੱਟੀਆਂ ਬੰਦ
NEXT STORY