ਨਵੀਂ ਦਿੱਲੀ-ਦਿੱਲੀ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 325 ਨਵੇਂ ਮਾਮਲੇ ਸਾਹਮਣੇ ਆਏ ਅਤੇ ਮਹਾਮਾਰੀ ਨਾਲ ਕਿਸੇ ਦੀ ਮੌਤ ਨਹੀਂ ਹੋਈ। ਇਸ ਦੇ ਨਾਲ ਹੀ ਇਨਫੈਕਸ਼ਨ ਦੀ ਦਰ 2.39 ਫੀਸਦੀ ਦਰਜ ਕੀਤੀ ਗਈ। ਸ਼ਹਿਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ 'ਚ ਇਹ ਜਾਣਕਾਰੀ ਸਾਹਮਣੇ ਆਈ। ਰਾਸ਼ਟਰੀ ਰਾਜਧਾਨੀ 'ਚ ਇਨਫੈਕਸ਼ਨ ਦੀ ਦਰ ਇਕ ਹਫ਼ਤੇ ਦੇ ਅੰਦਰ ਵਧ ਕੇ 2.39 ਫੀਸਦੀ ਹੋ ਗਈ ਹੈ। ਡਾਕਟਰਾਂ ਨੇ ਮੰਗਲਵਾਰ ਨੂੰ ਕਿਹਾ ਕਿ ਇਨਫੈਕਸ਼ਨ ਦੀ ਦਰ ਵਧਾਉਣ ਨਾਲ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਇਨਫੈਕਸ਼ਨ ਦੇ ਰੋਜ਼ਾਨਾ ਦੇ ਮਾਮਲੇ ਬਹੁਤ ਘੱਟ ਹਨ। ਸਿਹਤ ਵਿਭਾਗ ਮੁਤਾਬਕ ਸੋਮਵਾਰ ਨੂੰ 137 ਮਾਮਲੇ ਸਾਹਮਣੇ ਆਏ ਸਨ।
ਇਹ ਵੀ ਪੜ੍ਹੋ :ਜਲੰਧਰ ਦੇ ਗੋਪਾਲ ਨਗਰ 'ਚ ਸ਼ਰੇਆਮ ਚੱਲੀਆਂ ਗੋਲੀਆਂ, ਇਕ ਗੰਭੀਰ ਜ਼ਖਮੀ (ਵੀਡੀਓ)
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਕੋਰੋਨਾ ਨੂੰ ਲੈ ਕੇ ਦਿੱਲੀ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤੀਆਂ ਨਵੀਆਂ ਗਾਈਡਲਾਈਡਜ਼
NEXT STORY