ਨੈਸ਼ਨਲ ਡੈਸਕ : ਆਂਧਰਾ ਪ੍ਰਦੇਸ਼ 'ਚ ਪਿਛਲੇ 7 ਦਿਨਾਂ ਦੌਰਾਨ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ 33 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਦੋ ਲੋਕ ਅਜੇ ਵੀ ਲਾਪਤਾ ਹਨ। ਸ਼ਨੀਵਾਰ ਨੂੰ ਇੱਥੇ ਜਾਰੀ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਰਾਜ ਵਿਚ ਹੜ੍ਹਾਂ ਅਤੇ ਬਾਰਿਸ਼ ਕਾਰਨ ਹੁਣ ਤੱਕ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ਵਿੱਚੋਂ 25 ਲੋਕਾਂ ਦੀ ਮੌਤ ਐੱਨਟੀਆਰ ਜ਼ਿਲ੍ਹੇ ਵਿਚ, ਸੱਤ ਗੁੰਟੂਰ ਜ਼ਿਲ੍ਹੇ ਵਿਚ ਅਤੇ ਇਕ ਪਲਨਾਡੂ ਜ਼ਿਲ੍ਹੇ ਵਿਚ। ਇਸ ਤਬਾਹੀ ਵਿਚ 106 ਵੱਡੇ ਅਤੇ 356 ਛੋਟੇ ਸਮੇਤ 462 ਪਸ਼ੂਆਂ ਦੀ ਮੌਤ ਹੋ ਗਈ।
ਇਸ ਸਮੇਂ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਰਾਜਾਂ 'ਚ ਮਾਨਸੂਨ ਪੂਰੇ ਜ਼ੋਰਾਂ 'ਤੇ ਹੈ ਅਤੇ ਜ਼ੋਰਦਾਰ ਬਾਰਿਸ਼ ਹੋ ਰਹੀ ਹੈ। ਦਿੱਲੀ 'ਚ ਸ਼ਨੀਵਾਰ ਸਵੇਰੇ ਮੌਸਮ ਸੁਹਾਵਣਾ ਰਿਹਾ ਅਤੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਦਿੱਲੀ 'ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਰਾਜਸਥਾਨ 'ਚ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ। ਮੀਂਹ ਨੂੰ ਲੈ ਕੇ ਹਿਮਾਚਲ ਪ੍ਰਦੇਸ਼ 'ਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਚੌਕਸ ਰਹਿਣ ਦੀ ਲੋੜ ਹੈ।
ਤੇਲੰਗਾਨਾ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। 10 ਤਰੀਕ ਤੱਕ ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਤੱਕ ਆਂਧਰਾ ਪ੍ਰਦੇਸ਼ ਵਿਚ ਵੀ ਤੇਜ਼ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਪਾਣੀ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਇਸ ਲਈ ਵੱਖ-ਵੱਖ ਰਾਜਾਂ ਵਿਚ ਮੌਜੂਦਾ ਮੌਸਮ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਅਤੇ ਨਾਗਰਿਕਾਂ ਲਈ ਚੌਕਸ ਰਹਿਣਾ ਜ਼ਰੂਰੀ ਹੈ।
ਦਿੱਲੀ 'ਚ ਹੋ ਰਹੀ ਹੈ ਭਾਰੀ ਬਾਰਿਸ਼
ਦਿੱਲੀ 'ਚ ਮਾਨਸੂਨ ਦੀ ਇਸ ਬਾਰਿਸ਼ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਭਿੱਜ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ ਯਾਨੀ ਐਤਵਾਰ ਨੂੰ ਵੀ ਦਿੱਲੀ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ 'ਚ ਵੀ ਬਾਰਿਸ਼ ਹੋ ਸਕਦੀ ਹੈ। ਆਈਐੱਮਡੀ ਮੁਤਾਬਕ, ਸ਼ਨੀਵਾਰ ਨੂੰ ਦਿੱਲੀ ਵਿਚ ਘੱਟੋ-ਘੱਟ ਤਾਪਮਾਨ 24.5 ਡਿਗਰੀ ਸੈਲਸੀਅਸ ਸੀ, ਜੋ ਕਿ ਆਮ ਨਾਲੋਂ ਇਕ ਡਿਗਰੀ ਘੱਟ ਹੈ। ਐਤਵਾਰ ਨੂੰ ਵੀ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦੇ ਆਸਪਾਸ ਰਹਿ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8
ਮੱਧ ਦਿੱਲੀ 'ਚ ਮੈਟਰੋ ਟ੍ਰੇਨ ਦੀ ਪਟੜੀ 'ਤੇ ਦੌੜਦੀ ਔਰਤ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਫੜਿਆ
NEXT STORY