ਪਣਜੀ, (ਭਾਸ਼ਾ)– ਗੋਆ ’ਚ ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ 40 ਤੋਂ ਵੱਧ ਲੋਕਾਂ ਨੂੰ ਠੱਗਣ ਦੇ ਦੋਸ਼ ਵਿਚ 5 ਔਰਤਾਂ ਸਮੇਤ 33 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਮੁਤਾਬਕ ਗੋਆ ਦੇ ਵੱਖ-ਵੱਖ ਥਾਣਿਆਂ ਵਿਚ ਦਰਜ 29 ਮਾਮਲਿਆਂ ਦੀ ਜਾਂਚ ਤੋਂ ਬਾਅਦ ਇਹ ਗ੍ਰਿਫਤਾਰੀਆਂ ਕੀਤੀਆਂ ਗਈਆਂ। 33 ਮੁਲਜ਼ਮਾਂ ਨੇ ਸਮੂਹਿਕ ਤੌਰ ’ਤੇ ਸ਼ਿਕਾਇਤਕਰਤਾਵਾਂ ਨਾਲ 5 ਕਰੋੜ ਰੁਪਏ ਤੋਂ ਵੱਧ ਦੀ ਧੋਖਾਦੇਹੀ ਕੀਤੀ ਹੈ।
ਗ੍ਰਿਫਤਾਰ ਮੁਲਜ਼ਮਾਂ ਵਿਚਾਲੇ ਕੋਈ ਆਪਸੀ ਸਬੰਧ ਨਹੀਂ। ਹਾਲਾਂਕਿ ਇਨ੍ਹਾਂ ਵਿਚੋਂ 3 ਮੁਲਜ਼ਮ ਕਈ ਮਾਮਲਿਆਂ ਵਿਚ ਸ਼ਾਮਲ ਹਨ, ਜਦੋਂਕਿ ਬਾਕੀ ਧੋਖਾਦੇਹੀ ਦੇ ਵੱਖ-ਵੱਖ ਮਾਮਲਿਆਂ ਵਿਚ ਗ੍ਰਿਫਤਾਰ ਕੀਤੇ ਗਏ ਹਨ।
ਮੁਲਜ਼ਮਾਂ ਨੇ ਲੋਕਾਂ ਨੂੰ ਝਾਂਸਾ ਦਿੱਤਾ ਕਿ ਉਨ੍ਹਾਂ ਦੇ ਸਬੰਧ ਮੰਤਰੀਆਂ ਤੇ ਉੱਚ ਸਰਕਾਰੀ ਅਧਿਕਾਰੀਆਂ ਦੇ ਨਾਲ ਹਨ। ਪੁਲਸ ਨੇ ਪੂਰੇ ਸੂਬੇ ਵਿਚ ਮੁਲਜ਼ਮਾਂ ਪਾਸੋਂ 2 ਮਿੰਨੀ ਬੱਸਾਂ, 12 ਚਾਰ ਪਹੀਆ ਵਾਹਨ ਤੇ ਕਈ ਦੋਪਹੀਆ ਵਾਹਨ ਜ਼ਬਤ ਕੀਤੇ ਹਨ ਅਤੇ ਬੈਂਕਾਂ ਨੂੰ ਉਨ੍ਹਾਂ ਦੇ ਖਾਤੇ ‘ਫ੍ਰੀਜ਼’ ਕਰਨ ਦਾ ਹੁਕਮ ਦਿੱਤਾ ਹੈ।
ਤਾਮਿਲਨਾਡੂ : ਬਦਮਾਸ਼ਾਂ ਨੇ ਸਿਨੇਮਾ ਹਾਲ ਦੇ ਬਾਹਰ ਸੁੱਟੇ ਪੈਟਰੋਲ ਬੰਬ
NEXT STORY