ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਘਟਦੇ ਜਾ ਰਹੇ ਹਨ। ਸੋਮਵਾਰ ਨੂੰ ਕੋਰੋਨਾ ਦੇ 34,113 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 4,26,65,534 ਹੋ ਗਈ ਹੈ, ਜਦੋਂ ਕਿ ਕਰੀਬ 37 ਦਿਨਾਂ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 5 ਲੱਖ ਤੋਂ ਘੱਟ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ, ਕੋਰੋਨਾ ਦੇ ਰੋਜ਼ਾਨਾ ਮਾਮਲੇ ਲਗਾਤਾਰ 8ਵੇਂ ਦਿਨ ਇਕ ਲੱਖ ਤੋਂ ਘੱਟ ਹੈ। ਇਸ ਬੀਮਾਰੀ ਨਾਲ 346 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 5,09,011 ਹੋ ਗਈ ਹੈ।
ਮੰਤਰਾਲਾ ਨੇ ਦੱਸਿਆ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 4,78,882 ਰਹਿ ਗਈ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 1.12 ਫੀਸਦੀ ਹੈ। ਕੋਰੋਨਾ ਨਾਲ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 97.68 ਫੀਸਦੀ 'ਤੇ ਪਹੁੰਚ ਗਈ ਹੈ। ਬੀਤੇ 24 ਘੰਟਿਆਂ 'ਚ ਕੋਰੋਨਾ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ 'ਚ 58.163 ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ। ਅੰਕੜਿਆਂ ਅਨੁਸਾਰ ਸੰਕਰਮਣ ਦੀ ਰੋਜ਼ਾਨਾ ਦਰ 3.19 ਫੀਸਦੀ ਹੈ। ਹਫ਼ਤਾਵਾਰ ਸੰਕਰਮਣ ਦਰ 3.99 ਫੀਸਦੀ ਰਹੀ। ਇਸ ਰੋਗ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,16,77,641 ਹੋ ਗਈ ਹੈ। ਮੌਤ ਦਰ 1.19 ਫੀਸਦੀ ਦਰਜ ਕੀਤੀ ਗਈ ਹੈ। ਦੇਸ਼ਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 172.95 ਕਰੋੜ ਤੋਂ ਵਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, 2022 ਦੇ ਪਹਿਲੇ ਲਾਂਚਿੰਗ ਮਿਸ਼ਨ ਨੂੰ ਸਫ਼ਲਤਾਪੂਰਵਕ ਕੀਤਾ ਪੂਰਾ
NEXT STORY