ਨਵੀਂ ਦਿੱਲੀ (ਭਾਸ਼ਾ)- ਕੇਂਦਰ ਸਰਕਾਰ ਨੇ ਸੋਮਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਸਾਲ 2014 ਤੋਂ ਲੈ ਕੇ ਹੁਣ ਤੱਕ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ (MSME) ਖੇਤਰ ਵਿੱਚ ਉਦਯਮ ਅਤੇ ਉਦਯਮ ਸਹਾਇਕ ਪੋਰਟਲ ਰਾਹੀਂ 34 ਕਰੋੜ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਕੇਂਦਰੀ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ ਮੰਤਰੀ ਜੀਤਨ ਰਾਮ ਮਾਂਝੀ ਨੇ ਪ੍ਰਸ਼ਨ ਕਾਲ ਦੌਰਾਨ ਉਪਰਲੇ ਸਦਨ ਵਿੱਚ ਪੂਰਕ ਸਵਾਲਾਂ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਮਾਂਝੀ ਨੇ ਕਿਹਾ ਕਿ ਪੈਸੇ ਦੀ ਕੋਈ ਕਮੀ ਨਹੀਂ ਹੈ ਅਤੇ ਛੋਟੇ ਕਾਮਿਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਵਿੱਤੀ ਸਹਾਇਤਾ ਮਿਲ ਰਹੀ ਹੈ।
ਇੱਕ ਉਦਾਹਰਣ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ ਵੱਖ-ਵੱਖ ਸ਼੍ਰੇਣੀਆਂ ਦੇ ਕਾਮਿਆਂ ਨੂੰ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਨੇ ਹਰਿਆਣਾ ਵਿੱਚ MSME ਖੇਤਰ ਵਿੱਚ ਡਿਜੀਟਲ ਤਕਨਾਲੋਜੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨੂੰ ਅਪਣਾਉਣ ਦੇ ਯਤਨਾਂ ਦਾ ਵੀ ਜ਼ਿਕਰ ਕੀਤਾ ਤਾਂ ਕਿ ਉਤਪਾਦਕਤਾ ਅਤੇ ਮੁਕਾਬਲੇਬਾਜ਼ੀ ਨੂੰ ਉਤਸ਼ਾਹਤ ਕੀਤਾ ਜਾ ਸਕੇ। ਮਾਂਝੀ ਨੇ ਕਿਹਾ, "ਭਾਰਤ AI ਮਿਸ਼ਨ ਨੂੰ ਸੱਤ ਪ੍ਰਮੁੱਖ ਥੰਮ੍ਹਾਂ ਵਿੱਚ ਵੰਡਿਆ ਗਿਆ ਹੈ। ਅਸੀਂ ਹਰਿਆਣਾ ਵਿੱਚ ਤਕਨਾਲੋਜੀ ਦੇ ਵਿਕਾਸ ਲਈ ਇਨ੍ਹਾਂ ਥੰਮ੍ਹਾਂ ਹੇਠ ਕੰਮ ਕਰ ਰਹੇ ਹਾਂ।"
ਅਮਰੀਕੀ ਪ੍ਰਚੂਨ ਕੰਪਨੀ ਕੋਸਟਕੋ ਹੈਦਰਾਬਾਦ 'ਚ ਗਲੋਬਲ ਸਮਰੱਥਾ ਕੇਂਦਰ ਕਰੇਗੀ ਸਥਾਪਤ, 1,000 ਲੋਕਾਂ ਨੂੰ ਦੇਵੇਗੀ ਰੁਜ਼ਗਾ
NEXT STORY