ਦੁਮਕਾ (ਭਾਸ਼ਾ)- ਝਾਰਖੰਡ ਦੇ ਦੁਮਕਾ ਜ਼ਿਲ੍ਹੇ ਦੇ ਜਾਮਾ ਬਲਾਕ ਦੇ ਜਰਮੁੰਡੀ, ਦੁਮਕਾ ਅਤੇ ਸ਼ਿਕਾਰੀਪਾੜਾ ਬਲਾਕਾਂ ਦੇ 39 ਵਿਦਿਆਰਥੀ ਅਤੇ ਤਿੰਨ ਅਧਿਆਪਕ ਕੋਰੋਨਾ ਪਾਜ਼ੇਟਿਵ ਮਿਲੇ ਹਨ। ਦੁਮਕਾ ਦੇ ਮੁੱਖ ਮੈਡੀਕਲ ਅਧਿਕਾਰੀ ਬੱਚਾ ਪ੍ਰਸਾਦ ਸਿੰਘ ਨੇ ਦੱਸਿਆ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਇੰਨੀ ਵੱਡੀ ਗਿਣਤੀ 'ਚ 11 ਤੋਂ 18 ਸਾਲ ਦੇ 34 ਸਕੂਲੀ ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ: PM ਮੋਦੀ ਦੀ ਸੁਰੱਖਿਆ ਮਾਮਲਾ : SC ਦੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਅਗਵਾਈ 'ਚ ਕਮੇਟੀ ਕਰੇਗੀ ਜਾਂਚ
ਉਨ੍ਹਾਂ ਦੱਸਿਆ ਕਿ ਜਾਮਾ ਤੋਂ ਇਲਾਵਾ ਜਰਮੁੰਡੀ, ਦੁਮਕਾ ਅਤੇ ਸ਼ਿਕਾਰੀਪਾੜਾ ਬਲਾਕ ਦੇ ਵੀ 6 ਤੋਂ 14 ਉਮਰ ਦੇ 5 ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ਨੂੰ ਮਿਲਾ ਕੇ ਇਕ ਦਿਨ 'ਚ 39 ਬੱਚੇ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਿਲੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਆਰ.ਟੀ.ਪੀ.ਸੀ.ਆਰ. ਜਾਂਚ 'ਚ ਪੀੜਤ ਪਾਏ ਗਏ ਹਨ। ਸਰਕਾਰ ਨੇ ਇਨ੍ਹਾਂ ਸਕੂਲਾਂ 'ਚ ਹੋਰ ਲੋਕਾਂ ਦੀ ਵੀ ਕੋਰੋਨਾ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦੇਸ਼ ’ਚ ਖ਼ਤਰਨਾਕ ਰਫ਼ਤਾਰ ਨਾਲ ਵਧ ਰਿਹੈ ਕੋਰੋਨਾ, ਬੀਤੇ 24 ਘੰਟਿਆਂ ’ਚ ਆਏ 2.64 ਲੱਖ ਨਵੇਂ ਮਾਮਲੇ
NEXT STORY