ਨਵੀਂ ਦਿੱਲੀ-ਦਿੱਲੀ 'ਚ ਮੰਗਲਵਾਰ ਨੂੰ ਕੋਰੋਨਾ ਦੇ 393 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਨਫੈਕਸ਼ਨ ਕਾਰਨ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਉਥੇ, ਸਿਹਤ ਵਿਭਾਗ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਮੁਤਾਬਕ ਇਨਫੈਕਸ਼ਨ ਦਰ 3.35 ਫੀਸਦੀ ਰਹੀ। ਸਰਕਾਰ ਵੱਲੋਂ ਜਾਰੀ ਸਿਹਤ ਬੁਲੇਟਿਨ ਮੁਤਾਬਕ, ਇਨਫੈਕਸ਼ਨ ਦੇ ਨਵੇਂ ਮਾਮਲਿਆਂ ਦੇ ਨਾਲ ਰਾਸ਼ਟਰੀ ਰਾਜਧਾਨੀ 'ਚ ਕੁੱਲ ਇਨਫੈਕਟਿਡਾਂ ਦੀ ਗਿਣਤੀ ਵਧ ਕੇ 19,01,128 ਹੋ ਗਈ ਜਦਕਿ ਮ੍ਰਿਤਕ ਗਿਣਤੀ ਵਧ ਕੇ 26,198 ਹੋ ਗਈ। ਇਕ ਦਿਨ ਪਹਿਲਾਂ ਕੁੱਲ 11,731 ਨਮੂਨਿਆਂ ਦੀ ਕੋਰੋਨਾ ਸਬੰਧੀ ਜਾਂਚ ਕੀਤੀ ਗਈ ਸੀ।
ਇਹ ਵੀ ਪੜ੍ਹੋ :-ਅਮਰੀਕੀ ਵਫ਼ਦ ਨੇ ਚੋਣ ਕਮਿਸ਼ਨ ਦੇ ਚੋਟੀ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਦਿੱਲੀ 'ਚ ਸੋਮਵਾਰ ਨੂੰ ਕੋਰੋਨਾ ਦੇ 377 ਨਵੇਂ ਮਾਮਲੇ ਆਏ ਸਨ ਅਤੇ ਇਕ ਵਿਅਕਤੀ ਦੀ ਮੌਤ ਦੀ ਸੂਚਨਾ ਮਿਲੀ ਸੀ ਜਦਕਿ ਇਨਫੈਕਸ਼ਨ ਦਰ 3.37 ਫੀਸਦੀ ਸੀ। ਰਾਸ਼ਟਰੀ ਰਾਜਧਾਨੀ 'ਚ ਐਤਵਾਰ ਨੂੰ ਕੋਰੋਨਾ ਦੇ 613 ਨਵੇਂ ਮਾਮਲੇ ਆਏ ਸਨ ਅਤੇ ਇਨਫੈਕਸ਼ਨ ਦਰ 2.74 ਫੀਸਦੀ ਸੀ ਅਤੇ ਤਿੰਨ ਮਰੀਜ਼ਾਂ ਦੀ ਮੌਤ ਹੋਈ ਸੀ। ਦਿੱਲੀ 'ਚ ਸ਼ਨੀਵਾਰ ਨੂੰ ਕੋਰੋਨਾ ਦੇ 673 ਨਵੇਂ ਮਾਮਲੇ ਆਏ ਸਨ ਅਤੇ ਚਾਰ ਲੋਕਾਂ ਦੀ ਮੌਤ ਹੋ ਗਈ ਜੋ ਦੋ ਮਹੀਨਿਆਂ 'ਚ ਇਕ ਦਿਨ 'ਚ ਸਭ ਤੋਂ ਜ਼ਿਆਦਾ ਮੌਤਾਂ ਹਨ।
ਇਹ ਵੀ ਪੜ੍ਹੋ :- ਇਪਸਾ ਵੱਲੋਂ ਬ੍ਰਿਸਬੇਨ 'ਚ ਰਾਜੀ ਮੁਸੱਵਰ ਦੀਆਂ ਕਲਾ-ਕ੍ਰਿਤੀਆਂ ਦੀ ਪ੍ਰਦਰਸ਼ਨੀ ਆਯੋਜਿਤ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਗੁਜਰਾਤ : ਭਰੂਚ ਦੀ ਕੈਮੀਕਲ ਫੈਕਟਰੀ 'ਚ ਲੱਗੀ ਅੱਗ, 20 ਮਜ਼ਦੂਰ ਹੋਏ ਜ਼ਖਮੀ
NEXT STORY